ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ

ਐਸ ਏ ਐਸ ਨਗਰ, 17 ਅਗਸਤ (ਸ.ਬ.) ਨਾਈਪਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਤੇ ਦੋ ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ| ਨਾਈਪਰ ਸੈਲ ਦੇ ਅਧਿਕਾਰੀ ਵਿਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਸ੍ਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੰਦਿਆਂ ਨਾਈਪਰ ਦੇ ਡਾਇਰੈਕਟਰ ਪ੍ਰੋ. ਰਘੁਰਾਮ ਰਾਓ ਨੇ ਕਿਹਾ ਕਿ ਦੇਸ਼ ਨੂੰ ਮਹਾਨ ਸਪੁੱਤਰ ਦਾ ਘਾਟਾ ਪੈ ਗਿਆ ਹੈ| ਇਸ ਮੌਕੇ ਨਾਈਪਰ ਦੇ ਸਾਰੇ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ|

Leave a Reply

Your email address will not be published. Required fields are marked *