ਸਾਬਕਾ ਪ੍ਰਿੰਸੀਪਲ ਐਮਡੀਐਸ ਸੋਢੀ ਦਾ ਸਸਕਾਰ

ਐਸ ਏ ਐਸ ਨਗਰ, 26 ਜੂਨ (ਸ.ਬ.) ਸਾਬਕਾ ਪ੍ਰਿੰਸੀਪਲ ਅਤੇ ਸੀਨੀਅਰ ਕਾਂਗਰਸੀ ਆਗੂ ਐਮ.ਡੀ.ਐਸ. ਸੋਢੀ (ਜਿਨ੍ਹਾਂ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ) ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਸਵੇਰੇ 11:30 ਵਜੇ ਬਿਜਲਈ ਸਸਕਾਰ ਕੀਤਾ ਗਿਆ|
ਸ੍ਰ. ਸੋਢੀ ਦੇ ਬੇਟੇ ਸ੍ਰ. ਨਵਜੋਤ ਸਿੰਘ ਸੋਢੀ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰ.  ਸੋਢੀ ਬਲੱਡ ਕੈਂਸਰ ਤੋਂ ਪੀੜਤ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਸਨ| ਕਲ੍ਹ ਦੇਰ ਸ਼ਾਮ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ|
ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਐਸ ਡੀ ਓ ਬੀਬੀ ਲਖਵਿੰਦਰ ਕੌਰ ਗਰਚਾ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਬਲਾਕ ਕਾਂਗਰਸ ਮੁਹਾਲੀ ਸ਼ਹਿਰੀ ਦੇ ਜਸਪ੍ਰੀਤ ਸਿੰਘ ਗਿੱਲ, ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਸਤਵੀਰ ਸਿੰਘ ਧਨੋਆ, ਪਰਮਜੀਤ ਸਿੰਘ ਕਾਹਲੋਂ (ਸਾਰੇ ਸਾਬਕਾ ਕੌਂਸਲਰ), ਸਮਾਜ ਸੇਵੀ ਆਗੂ ਪਰਮਜੀਤ ਸਿੰਘ ਹੈਪੀ, ਸੀਨੀਅਰ ਕਾਂਗਰਸ ਆਗੂ ਜੀ.ਐਸ. ਰਿਆੜ, ਜਤਿੰਦਰ ਆਨੰਦ, ਜਿਲ੍ਹਾ ਪ੍ਰੈਸ ਕਲੱਬ ਐਸ ਏ ਐਸ ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਬਲਜੀਤ ਸਿੰਘ ਗਰੇਵਾਲ          ਸਮੇਤ ਪਰਿਵਾਰਕ ਮੈਂਬਰ ਅਤੇ ਨਜਦੀਕੀ ਰਿਸ਼ਤੇਦਾਰ ਮੌਜੂਦ ਸਨ|
ਉਹਨਾਂ ਦੀ  ਅੰਤਿਮ ਅਰਦਾਸ 4 ਜੁਲਾਈ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਸਾਹਿਬ ਵਿਖੇ                 ਹੋਵੇਗੀ|

Leave a Reply

Your email address will not be published. Required fields are marked *