ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਅਕਾਲੀ ਦਲ ਵਿੱਚੋਂ ਕੱਢਿਆ

ਚੰਡੀਗੜ੍ਹ 16 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਮੁਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਸ. ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਜਿਲਾ ਮੁਹਾਲੀ ਦੇ ਅਬਜਰਵਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਦੇ ਆਧਾਰ ਤੇ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਬਦਲੇ ਸ. ਕੁਲਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਸ. ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਮੁਹਾਲੀ ਦੀ ਹੋਣ ਜਾ ਰਹੀ ਚੋਣ ਲਈ ਅਧਿਕਾਰਤ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਸਨ ਜਿਸ ਕਰਕੇ ਪਾਰਟੀ ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

Leave a Reply

Your email address will not be published. Required fields are marked *