ਸਾਬਕਾ ਮੇਅਰ ਕੁਲਵੰਤ ਸਿੰਘ ਵਲੋਂ ਪਰਮਜੀਤ ਸਿੰਘ ਕਾਹਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ
ਐਸ.ਏ.ਐਸ.ਨਗਰ, 12 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 10 ਤੋਂ ਚੋਣ ਲੜ ਰਹੇ ਆਜਾਦ ਗਰੁੱਪ ਦੇ ਉਮੀਦਵਾਰ ਸz. ਪਰਮਜੀਤ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਦੌਰਾਨ ਸਾਬਕਾ ਮੇਅਰ ਸz. ਕੁਲਵੰਤ ਸਿੰਘ ਵਲੋਂ ਫੇਜ਼ 7 ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।
ਇਸ ਮੌਕੇ ਸz. ਕੁਲਵੰਤ ਸਿੰਘ ਨੇ ਕਿਹਾ ਕਿ ਕੈਬਿਨੇਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਵਿਕਾਸ ਲਈ ਕੁਝ ਵੀ ਨਹੀਂ ਕੀਤਾ, ਸਗੋਂ ਉਨ੍ਹਾਂ ਵਲੋਂ ਹਮੇਸ਼ਾ ਹੀ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਪਾਈਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸz. ਸਿੱਧੂ ਆਪਣੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੇਅਰ ਬਨਾਉਣ ਲਈ ਇਹ ਚੋਣਾਂ ਜਿੱਤਣ ਲਈ ਪੂਰੀ ਜੀ ਜਾਨ ਲਗਾ ਰਹੇ ਹਨ ਤਾਂ ਜੋ ਉਹ ਨਿਗਮ ਤੇ ਕਾਬਿਜ ਹੋ ਕੇ ਆਪਣੇ ਨਿੱਜੀ ਲਾਭ ਪੂਰੇ ਕਰ ਸਕਣ।
ਉਹਨਾਂ ਕਿਹਾ ਕਿ ਸz. ਪਰਮਜੀਤ ਸਿੰਘ ਕਾਹਲੋਂ ਇਸ ਵਾਰਡ ਵਿੱਚ ਪਿੱਛਲੇ 15 ਸਾਲਾਂ ਤੋਂ ਸੇਵਾ ਨਿਭਾ ਰਹੇ ਹਨ ਅਤੇ ਵਸਨੀਕਾਂ ਦੇ ਵਰਤੇ ਹੋਏ ਉਮੀਦਵਾਰ ਹਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵਸਨੀਕਾਂ ਦੀ ਸਹੂਲਤ ਲਈ ਕਈ ਕੰਮ ਕਰਵਾਏ ਹਨ ਜੋ ਕਿ ਜਿੱਤਣ ਤੋਂ ਬਾਅਦ ਵੀ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਸz. ਕਾਹਲੋਂ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਪਿੱਛਲੇ ਕਾਰਜਕਾਲ ਦੌਰਾਨ ਲੋਕਾਂ ਦੀ ਪੂਰੀ ਇਮਾਨਦਾਰੀ ਨਾਲ ਸੇਵਾ ਕੀਤੀ ਗਈ ਅਤੇ ਉਨ੍ਹਾਂ ਹਮੇਸ਼ਾ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਕੰਮਾਂ ਦੇ ਆਧਾਰ ਤੇ ਹੀ ਵੋਟਾਂ ਮੰਗ ਰਹੇ ਹਨ ਅਤੇ ਲੋਕਾਂ ਦਾ ਉਤਸ਼ਾਹ ਦੇਖ ਕੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਇਨ੍ਹਾਂ ਚੋਣਾਂ ਵਿੱਚ ਆਪਣੀ ਜਿੱਤ ਯਕੀਨੀ ਕਰਣਗੇ।