ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੀ ਹੋਏ ਕੋਰੋਨਾ ਪੀੜਿਤ

    


ਚੰਡੀਗੜ੍ਹ,12 ਨਵੰਬਰ (ਸ.ਬ.) ਪੰਜਾਬ ਦੇ ਸਾਬਕਾ ਮੰਤਰੀ ਅਤੇ  ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਕੋਰੋਨਾ ਪੀੜਿਤ ਹੋਣ ਦੀ ਪੁਸ਼ਟੀ ਹੋਈ ਹੈ| ਉਹਨਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ| 
ਸ੍ਰ. ਬਿਕਰਮ ਸਿੰਘ ਮਜੀਠੀਆ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਖੁਦ ਉਹਨਾਂ ਵਲੋਂ ਹੀ ਟਵੀਟ ਕਰਕੇ ਕੀਤੀ ਗਈ ਹੈ| ਸਾਬਕਾ ਮੰਤਰੀ ਸ੍ਰੀ ਮਜੀਠੀਆ ਨੇ ਟਵੀਟ ਕਰਦਿਆਂ ਲਿਖਿਆ ਕਿ ‘ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ|’  ਉਨ੍ਹਾਂ ਇਹ ਵੀ ਲਿਖਆ ਹੈ ਕਿ ਜਿਹੜੇ ਵਿਅਕਤੀ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ ਉਹਨਾਂ ਸਾਰਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਆਪਣੀ ਕੋਰੋਨਾ ਜਾਂਚ ਵੀ ਕਰਵਾਉਣ| 
ਫਿਲਹਾਲ ਸ੍ਰ. ਮਜੀਠੀਹਆ ਦੇ ਕਿਸੇ ਹੋਰ ਪਰਿਵਾਰਕ ਮੈਂਬਰ ਜਾਂ ਉਹਨਾਂ ਦੇ ਸਟਾਫ ਦੇ ਕਿਸੇ ਵਿਅਕਤੀ ਦੇ ਕੋਰੋਨਾ ਪੀੜਿਤ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਅਤੇ ਉਹਨਾਂ ਦੇ ਨਜਦੀਕੀ ਵਿਅਕਤੀਆਂ ਤੋਂ ਇਲਾਵਾ ਪਿਛਲੇ ਦਿਨਾਂ ਦੌਰਾਨ ਉਹਨਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਜਾ ਰਹੀ ਹੈ| ਇੱਥੇ ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਦੇ ਕਈ ਹੋਰ ਮੰਤਰੀ ਅਤੇ ਵਿਧਾਇਕ ਵੀ ਕੋਰੋਨਾ ਪਾਜਿਟਿਵ ਪਾਏ ਜਾ ਚੁੱਕੇ ਹਨ|

Leave a Reply

Your email address will not be published. Required fields are marked *