ਸਾਬਕਾ ਵਿਧਾਇਕ ਬਿ੍ਰਜ ਲਾਲ ਗੋਇਲ ਦੇ ਨਾਮ ਤੇ ਰੱਖਿਆ ਜਾਵੇਗਾ ਪਟਿਆਲਾ ਡਕਾਲਾ ਸੜਕ ਦਾ ਨਾਮ : ਵਿਜੈ ਇੰਦਰ ਸਿੰਗਲਾ


ਪਟਿਆਲਾ, 31 ਦਸੰਬਰ (ਸ.ਬ.) ਪੰਜਾਬ ਦੇ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਰਕਰ ਨੇ ਪਟਿਆਲਾ-ਡਕਾਲਾ ਸੜਕ ਦਾ ਨਾਮ ਮਰਹੂਮ ਵਿਧਾਇਕ ਸ੍ਰੀ ਬਿ੍ਰਜ ਲਾਲ ਗੋਇਲ ਦੇ ਨਾਮ ਤੇ ਰੱਖਣ ਦਾ ਫੈਸਲਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਸ੍ਰੀ ਗੋਇਲ ਨੇ ਜ਼ਿਲ੍ਹੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ। ਮਰਹੂਮ ਸ੍ਰੀ ਗੋਇਲ ਦਾ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਨਵੰਬਰ ਮਹੀਨੇ ਦੇਹਾਂਤ ਹੋ ਗਿਆ ਸੀ।
ਜਿਕਰਯੋਗ ਹੈ ਕਿ ਸ੍ਰੀ ਬਿ੍ਰਜ ਲਾਲ ਗੋਇਲ 1972 ਵਿੱਚ ਹਲਕਾ ਰਾਜਪੁਰਾ ਤੋਂ ਵਿਧਾਇਕ ਚੁਣੇ ਗਏ ਸਨ। ਉਹ ਪਨਸਪ ਅਤੇ ਪੰਜਾਬ ਪਸ਼ੂ ਧਨ ਵਿਕਾਸ ਬੋਰਡ ਦੇ ਵੀ ਚੇਅਰਮੈਨ ਰਹੇ। ਸ੍ਰੀ ਗੋਇਲ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਪੀਪੀਸੀਸੀ ਦੇ ਮੀਤ ਪ੍ਰਧਾਨ ਵਜੋਂ ਵੀ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਸਨ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਟਿਆਲਾ-ਡਕਾਲਾ ਸੜਕ ਦਾ ਨਾਮ ਸ੍ਰੀ ਬਿ੍ਰਜ ਲਾਲ ਗੋਇਲ ਦੇ ਨਾਂ ਤੇ ਰੱਖਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ ਅਤੇ ਸਬੰਧਤ ਸੜਕ ਤੇ ਨਵੇਂ ਸਾਈਨ ਬੋਰਡ ਲਗਾਉਣ ਦੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਅੰਦਰ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਸੜਕਾਂ, ਇਮਾਰਤਾਂ ਅਤੇ ਪੁਲਾਂ ਦਾ ਨਿਰਮਾਣ ਰਾਹੀਂ ਰਾਜ ਅੰਦਰ ਅਨੇਕਾਂ ਸੇਵਾਵਾਂ ਤੇ ਸਕੀਮਾਂ ਨੂੰ ਸਟੇਟ-ਆਫ਼-ਆਰਟ ਬੁਨਿਆਦੀ ਢਾਂਚੇ ਵਜੋਂ ਸਾਹਮਣੇ ਲਿਆਂਦਾ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਸ੍ਰੀ ਗੋਇਲ ਨਮਿਤ ਸ਼ਰਧਾਂਜਲੀ ਸਮਾਰੋਹ ਮੌਕੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇਸ ਸੜਕ ਨੂੰ ਮਰਹੂਮ ਸ੍ਰੀ ਬਿ੍ਰਜ ਲਾਲ ਗੋਇਲ ਦੇ ਨਾਮ ਤੇ ਰੱਖੇ ਜਾਣ ਦਾ ਐਲਾਨ ਵੀ ਕੀਤਾ ਸੀ

Leave a Reply

Your email address will not be published. Required fields are marked *