ਸਾਬਕਾ ਸਰਪੰਚ ਦਾ ਗੋਲੀ ਮਾਰ ਕੇ ਕਤਲ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਸ.ਬ.) ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ ਵਿੱਚ ਮੌਜੂਦਾ ਸਰਪੰਚ ਦੇ ਪਿਤਾ ਨੇ ਆਪਣੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਚੱਲਦੇ ਨੇੜਲੇ ਪਿੰਡ ਦੇ ਸਾਬਕਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ| ਇਸ ਦੌਰਾਨ ਸਿੰਘੇਵਾਲਾ ਦੇ ਸਰਪੰਚ ਨੇ ਆਪਣੀ ਪਤਨੀ ਨੂੰ ਵੀ ਗੋਲੀ ਮਾਰ ਦਿੱਤੀ| ਜਿਸ ਨੂੰ ਇਲਾਜ ਲਈ ਪਹਿਲਾਂ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਰੈਫਰ ਕਰ ਦਿੱਤਾ|
ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ|

Leave a Reply

Your email address will not be published. Required fields are marked *