ਸਾਬਕਾ ਸੈਨਿਕਾਂ ਨੂੰ ਮੁਫਤ ਫਸਟ ਏਡ ਦੀ ਸਿਖਲਾਈ ਦਿੱਤੀ ਜਾਵੇਗੀ : ਬਾਜਵਾ

ਐਸ.ਏ.ਐਸ.ਨਗਰ 29 ਜੂਨ (ਸ.ਬ.) ਰਾਜਪਾਲ ਪੰਜਾਬ ਸ੍ਰੀ ਵੀ.ਪੀ.ਸਿੰਘ ਬਦਨੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਮੁਫਤ ਫਸਟ ਏਡ ਦੀ ਸਿਖਲਾਈ ਦਿੱਤੀ ਜਾਵੇਗੀ| ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ. ਕਰਨਲ (ਸੇਵਾ ਮੁਕਤ) ਪੀ ਐਸ ਬਾਜਵਾ ਨੇ ਸੈਨਿਕ ਸਦਨ ਵਿਖੇ ਸ਼ੁਰੂ ਹੋਈ ਦੋ ਰੋਜਾ ਫਸਟ ਏਡ ਸਿਖਲਾਈ ਨੂੰ ਸ਼ੁਰੂ ਕਰਦਿਆਂ ਆਪਣੇ ਸੰਬੋਧਨ ਵਿੱਚ ਕੀਤਾ|
ਸ੍ਰੀ ਬਾਜਵਾ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਰਾਹੀਂ ਇਹ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਹਰੇਕ ਬੈਚ ਵਿਚ 30-30 ਬੱਚਿਆਂ ਦੇ  ਗਰੁੱਪਾਂ ਨੂੰ ਸਿਖਲਾਈ ਦਿੱਤੀ ਜਾਵੇਗੀ|  ਉਨ੍ਹਾਂ ਕਿਹਾ ਕਿ ਅਜੋਕੇ ਤੇਜ਼ ਰਫਤਾਰ ਯੁੱਗ ਵਿੱਚ ਫਸਟ ਏਡ ਦੀ ਸਿਖਲਾਈ ਇੱਕ ਬੁਨਿਆਦੀ ਜਰੂਰਤ ਹੈ| ਕੋਈ ਵੀ ਹਾਦਸਾ ਵਾਪਰਨ ਮੌਕੇ ਫਸਟ ਏਡ ਸਿਖਲਾਈ ਪ੍ਰਾਪਤ ਕਰਨ ਵਾਲਾ ਵਿਅਕਤੀ ਆਪਣਾ ਅਤੇ ਦੂਜਿਆਂ ਦਾ ਬਚਾਅ ਕਰਨ ਵਿੱਚ ਬੇਹੱਦ ਸਹਾਈ ਹੁੰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਫਸਟ ਏਡ ਦੀ ਸਿਖਲਾਈ ਜਰੂਰ ਲੈਣੀ ਚਾਹੀਦੀ ਹੈ| ਇਸ ਮੌਕੇ ਸੈਕਟਰੀ ਰੈਡ ਕਰਾਸ ਸ੍ਰੀ ਸੀ ਐਸ ਤਲਵਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *