ਸਾਰੇ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਟਿਕਾਣਿਆਂ ਨੂੰ ਨਸ਼ਟ ਕਰੇ ਪਾਕਿ: ਅਮਰੀਕਾ

ਵਾਸ਼ਿੰਗਟਨ, 14 ਜੁਲਾਈ (ਸ.ਬ.) ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਗੁਆਂਢੀ ਦੇਸ਼ਾਂ ਤੇ ਹਮਲੇ ਕਰਨ  ਵਾਲੇ ਸਾਰੇ ਅੱਤਵਾਦੀ ਸੰਗਠਨਾਂ ਖਿਲਾਫ ਕਦਮ ਚੁੱਕਣ ਅਤੇ ਅੱਤਵਾਦੀਆਂ ਦੇ ਸਾਰੇ ਸੁਰੱਖਿਅਤ ਟਿਕਾਣਿਆਂ ਨੂੰ ਨਸ਼ਟ ਕਰਨ ਲਈ ਕਿਹਾ ਹੈ| ਹਾਲਾਂਕਿ ਅਮਰੀਕਾ ਨੇ ਇਹ ਵੀ ਕਿਹਾ ਹੈ ਕਿ ਪਾਕਿਸਤਾਨ ਦੀ ਸਥਿਰਤਾ ਨੂੰ ਖਤਰਾ ਪੈਦਾ ਕਰਨ ਵਾਲੇ ਸੰਗਠਨਾਂ ਨਾਲ ਨਜਿੱਠਣ ਲਈ ਇਸਲਾਮਾਬਾਦ ਨੇ ਮਹੱਤਵਪੂਰਨ ਅਤੇ ਅਰਥਪੂਰਨ ਕਦਮ ਚੁੱਕੇ ਹਨ| ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਰਕ ਟੋਨਰ ਨੇ ਪਾਕਿਸਤਾਨ ਦੇ ਫੌਜੀ ਜਰਨੈਲ ਰਾਹੀਲ ਸ਼ਰੀਫ ਦੇ ਉਸ ਬਿਆਨ ਦੀ ਵੀ ਸ਼ਲਾਘਾ ਕੀਤੀ, ਜਿਸ ਵਿਚ ਉਨ੍ਹਾਂ ਨੇ ਕਾਨੂੰਨ ਇਨਫੋਰਸਮੈਂਟ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਅੱਤਵਾਦੀ ਸੰਗਠਨ ਅਫਗਾਨਿਸਤਾਨ ਵਿਚ ਹਮਲਿਆਂ ਲਈ ਪਾਕਿਸਤਾਨੀ ਧਰਤੀ ਦਾ ਇਸਤੇਮਾਲ ਨਾ ਕਰ ਸਕਣ| ਉਨ੍ਹਾਂ ਕਿਹਾ ਕਿ ਅੱਤਵਾਦੀ ਖਤਰਿਆਂ ਨਾਲ ਨਜਿੱਠਣ ਲਈ ਪਾਕਿਸਤਾਨ ਨੂੰ ਅਗਲਾ ਕਦਮ ਚੁੱਕਣਾ ਚਾਹੀਦਾ ਹੈ|
ਟੋਨਰ ਨੇ ਇਹ ਵੀ ਕਿਹਾ ਕਿ ਅੱਤਵਾਦ ਅਤੇ ਹਿੰਸਕ ਕੱਟੜਵਾਦ ਨਾਲ ਨਜਿੱਠਣ ਲਈ ਵਧੇਰੇ ਸਥਿਰ ਅਤੇ ਲੋਕਤੰਤਰੀ ਸਮਾਜ ਦਾ ਨਿਰਮਾਣ ਕਰਨ ਵਿਚ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਨੂੰ ਸਮਰਥਨ ਦੇਣਾ ਅਮਰੀਕਾ ਦੇ ਹੀ ਹਿੱਤ ਵਿਚ ਹੈ| ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਉਨ੍ਹਾਂ ਕਈ ਹਿੱਸਿਆਂ ਤੇ ਸਰਕਾਰ ਕੰਟਰੋਲ ਬਹਾਲ ਕੀਤਾ ਗਿਆ ਹੈ, ਜਿਨ੍ਹਾਂ ਨੂੰ ਕਈ ਸਾਲਾਂ ਤੋਂ ਅੱਤਵਾਦੀਆਂ ਦੇ ਸੁਰੱਖਿਅਤ ਟਿਕਾਣਿਆਂ ਦੇ ਰੂਪ ਵਿਚ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਪਾਕਿਸਤਾਨ ਵੱਲੋਂ ਉਠਾਏ ਗਏ ਸਖਤਾਂ ਕਦਮਾਂ ਦੇ ਬਦਲੇ ਵਿਚ ਪਾਕਿਸਤਾਨ ਨੇ ਆਪਣੇ ਲੋਕਾਂ ਦਾ ਬਲਿਦਾਨ ਵੀ ਦਿੱਤਾ ਹੈ|

Leave a Reply

Your email address will not be published. Required fields are marked *