ਸਾਰੇ ਧਰਮ ਦਿੰਦੇ ਹਨ ਬਰਾਬਰੀ ਅਤੇ ਸਾਂਝੀਵਾਲਤਾ ਦਾ ਸੰਦੇਸ਼ : ਗਰਚਾ

ਕੁਰਾਲੀ, 18 ਅਪ੍ਰੈਲ (ਸ.ਬ.) ਸਾਰੇ ਧਰਮ ਸਾਨੂੰ ਬਰਾਬਰੀ ਅਤੇ ਸਾਂਝੀਵਾਲਤਾ ਸੰਦੇਸ਼ ਦਿੰਦੇ ਹਨ ਅਤੇ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ| ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਬੀਬੀ ਲਖਵਿੰਦਰ ਕੌਰ ਗਰਚਾ ਨੇ ਕੁਰਾਲੀ ਵਿਖੇ ਸ੍ਰੀ ਬ੍ਰਾਹਮਣ ਸਭਾ (ਰਜਿ.) ਕੁਰਾਲੀ ਵੱਲੋਂ ਆਯੋਜਿਤ ਕਰਵਾਏ ਗਏ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਸਮਾਗਮ ਦੌਰਾਨ ਨਤਮਸਤਕ ਹੋਣ ਦੌਰਾਨ ਆਖੀ| ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਰਾਕੇਸ਼ ਕਾਲੀਆ ਸਕੱਤਰ, ਪੰਜਾਬ ਕਾਂਗਰਸ, ਸ੍ਰ. ਜਸਵਿੰਦਰ ਸਿੰਘ ਗੋਲਡੀ, ਸਾਬਕਾ ਪ੍ਰਧਾਨ ਨਗਰ ਕੌਂਸਲ ਕੁਰਾਲੀ, ਸ੍ਰੀ ਰਾਜ ਕੁਮਾਰ ਬੇਘਰਾ, ਵਿਪਨ ਕੁਮਾਰ ਸਾਬਕਾ ਕੌਂਸਲਰ, ਲੱਕੀ ਕਲਸੀ, ਅਮਿਤ ਗੌਤਮ, ਰਾਜੇਸ਼ ਕੁਮਾਰ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਸ੍ਰੀ ਸੁਸ਼ੀਸ਼ ਕੁਮਾਰ ਵੀ ਹਾਜਿਰ ਸਨ|

Leave a Reply

Your email address will not be published. Required fields are marked *