ਸਾਰੇ ਰਾਜਾਂ ਵਿੱਚ ਕਸ਼ਮੀਰੀਆਂ ਦੀ ਸੁਰਖਿਆ ਯਕੀਨੀ ਬਣਾਈ ਜਾਵੇ: ਰਾਜਨਾਥ ਸਿੰਘ

ਨਵੀਂ ਦਿੱਲੀ, 21 ਅਪ੍ਰੈਲ (ਸ.ਬ.) ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮੈਂ ਸਾਰੇ ਰਾਜਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਰਾਜਾਂ ਵਿੱਚ ਕਸ਼ਮੀਰੀ ਲੋਕਾਂ ਦੀ ਸੁਰੱਖਿਆ ਯਕੀਨੀ ਕਰਾਵੇ| ਕਸ਼ਮੀਰੀ ਵੀ ਬਾਕੀ ਲੋਕਾਂ ਵਾਂਗ ਭਾਰਤ ਦੇ ਨਾਗਰਿਕ ਹਨ| ਰਾਜਨਾਥ ਨੇ ਕਿਹਾ ਕਈ ਸਥਾਨਾਂ ਤੇ ਕਸ਼ਮੀਰੀ ਨੌਜਵਾਨਾਂ ਨਾਲ ਬੁਰਾ ਵਿਵਹਾਰ ਕੀਤਾ ਜਾਂਦਾ ਹੈ| ਮੈਂ ਆਪਣੇ ਸਾਥੀ ਮੰਤਰੀਆਂ ਨਾਲ ਵੀ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕਰਦਾ ਹਾਂ| ਉਨ੍ਹਾਂ ਨੇ ਇਸ ਮਸਲੇ ਤੇ ਗ੍ਰਹਿ ਸਕੱਤਰ ਤੋਂ ਇਕ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ|
ਰਾਜਨਾਥ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਕਸ਼ਮੀਰੀ ਨੌਜਵਾਨ ਨੂੰ ਆਪਣਾ ਭਰਾ ਮੰਨੀਏ| ਇੱਥੇ ਦੱਸਣਯੋਗ ਹੈ ਕਿ ਕਸ਼ਮੀਰ ਦੇ ਹਾਲਾਤ ਲਗਾਤਾਰ ਵਿਗੜ ਰਹੇ ਹਨ ਹਾਲ ਹੀ ਵਿੱਚ ਕਸ਼ਮੀਰੀ ਨੌਜਵਾਨਾਂ ਵਲੋਂ ਭਾਰਤੀ ਫੌਜ ਦੇ ਜਵਾਨਾਂ ਨਾਲ ਬਦਸਲੂਕੀ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਸ਼ਮੀਰੀਆਂ ਵਿਰੁੱਧ ਲੋਕਾਂ ਦਾ ਗੁੱਸਾ ਦੇਖਣ ਨੂੰ ਮਿਲਿਆ ਸੀ| ਅਜਿਹੇ ਵਿੱਚ ਰਾਜਨਾਥ ਸਿੰਘ ਦਾ ਬਿਆਨ ਕਾਫੀ ਅਹਿਮ ਮੰਨਿਆ ਜਾ ਸਕਦਾ ਹੈ|

Leave a Reply

Your email address will not be published. Required fields are marked *