ਸਾਰੇ ਵਿਸ਼ਵ ਨੂੰ ਸੇਧ ਦੇ ਰਿਹਾ ਹੈ ਕਿਸਾਨ ਮਜ਼ਦੂਰ ਸੰਘਰਸ਼ : ਧਨੋਆ


ਐਸ. ਏ. ਐਸ਼ ਨਗਰ, 1 ਜਨਵਰੀ (ਸ.ਬ.) ਸਾਬਕਾ ਕੌਂਸਲਰ ਅਤੇ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ (ਰਜਿ:) ਦੇ ਪ੍ਰਧਾਨ ਸ੍ਰ ਸਤਵੀਰ ਸਿੰਘ ਧਨੋਆ ਨੇ ਕਿਹਾ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਦੀ ਸ਼ੈਲੀ ਅਤੇ ਕਾਰਜ ਕੁਸ਼ਲਤਾ ਨੇ ਪੂਰੇ ਵਿਸ਼ਵ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ ਅਤੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਵੀ ਸੰਘਰਸ਼ ਕਰ ਰਹੇ ਲੋਕਾਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ ਸਰਕਾਰ ਨੂੰ ਆਪਣੇ ਫੈਸਲਿਆਂ ਤੇ ਦੁਬਾਰਾ ਨਜ਼ਰਸ਼ਾਨੀ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ।
ਉਹਨਾਂ ਕਿਹਾ ਕਿ ਪੂਰੇ ਅਮਨ-ਅਮਾਨ, ਭਾਈਚਾਰਕ ਸਾਂਝ, ਵਲਵਲਿਆਂ, ਜੋਸ਼, ਸੁਹਿਰਦਤਾ, ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜਿਵੇਂ ਕਲਮਕਾਰ, ਨਾਟਕਕਾਰ, ਜੱਜ, ਵਕੀਲ, ਕਲਾਕਾਰ ਅਤੇ ਹੋਰ, ਆਪ ਮੁਹਾਰੇ ਮਿਲ ਰਿਹਾ ਸਮਰਥਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਸੰਘਰਸ਼ ਦੇਸ਼ ਦੇ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਦਾ ਆਪਣਾ ਸੰਘਰਸ਼ ਹੈ।
ਉਨ੍ਹਾਂ ਕਿਹਾ ਕਿ ਸੁਸਾਇਟੀ ਵਲੰਟੀਅਰ ਲਗਾਤਾਰ ਵਾਰੋ ਵਾਰੀ ਦਿਲੀ ਵਿਖੇ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਆਪਣੀ ਸਮਰੱਥਾ ਅਨੁਸਾਰ ਬਣਦਾ ਹਿੱਸਾ ਪਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਾਂਤਮਈ ਸੰਘਰਸ਼ ਕਰ ਰਹੇ ਲੱਖਾਂ ਲੋਕਾਂ ਦੀ ਆਵਾਜ ਸੁਣ ਕੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।

Leave a Reply

Your email address will not be published. Required fields are marked *