ਸਾਲਾਨਾ ਗੁਰਮਤਿ ਸਮਾਗਮ 22 ਅਕਤੂਬਰ ਨੂੰ

ਐਸ ਏ ਐਸ ਨਗਰ, 12 ਅਕਤੂਬਰ (ਸ.ਬ.) ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ 22 ਅਕਤੂਬਰ ਨੂੰ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਬੁਲਾਰੇ  ਨੇ ਦੱਸਿਆ ਕਿ  ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣ ਵਾਲੇ ਇਸ ਸਮਾਗਮ ਵਿੱਚ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਸਕੱਤਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਜਸਵੰਤ ਸਿੰਘ, ਬੀਬੀ ਰਵਿੰਦਰ ਕੌਰ, ਭਾਈ ਰਾਏ ਸਿੰਘ, ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਭਾਈ ਸ਼ੌਕੀਣ ਸਿੰਘ, ਭਾਈ ਸਤਨਾਮ ਸਿੰਘ ਗੁਰਮਤਿ ਵਿਚਾਰਾਂ,ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਇਸ ਮੌਕੇ ਸੋਹਾਣਾ  ਹਸਪਤਾਲ ਵਲੋਂ ਅੱਖਾਂ ਦਾ ਮੁਫਤ ਸਰਜਰੀ ਕਂੈਪ ਲਗਾਇਆ ਜਾਵੇਗਾ|

Leave a Reply

Your email address will not be published. Required fields are marked *