ਸਾਹਿਬਜਾਦਿਆਂ ਦੀ ਸ਼ਹੀਦੀ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਐਸ.ਏ.ਐਸ.ਨਗਰ, 26 ਦਸੰਬਰ (ਸ.ਬ.) ਮਾਤਾ ਸਾਹਿਬ ਕੌਰ ਇੰਸਟੀਚਿਊਟ ਆਫ ਨਰਸਿੰਗ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ| ਸਮਾਗਮ ਦੀ ਖਾਸ ਗੱਲ ਇਹ ਰਹੀ ਕਿ ਇਸ ਮੌਕੇ ਸਾਰੀ ਕਾਰਵਾਈ ਕਾਲਜ ਦੇ ਵਿਦਿਆਰਾਥੀਆਂ ਵੱਲੋਂ ਹੀ ਚਲਾਈ ਗਈ| ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਜਿਸ ਉਪਰੰਤ ਗੁਰਬਾਣੀ ਕੀਰਤਨ ਦਾ ਆਯੋਜਨ ਕੀਤਾ ਗਿਆ ਅਤੇ ਕਾਲਜ ਦੀਆਂ ਵਿਦਿਆਰਥਣਾਂ ਤਰਨਜੀਤ ਕੌਰ, ਅਮਿਤੋਜ ਕੌਰ, ਹਰਪ੍ਰੀਤ ਕੌਰ,  ਰਹਿਮਤ ਕੌਰ, ਅਮਨਦੀਪ ਕੌਰ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਜਤਿੰਦਰ ਕੌਰ ਵੱਲੋਂ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹੀਦੀ ਦਾ ਪੂਰਾ ਬਿਰਤਾਂਤ  ਸੁਣਾਇਆ ਗਿਆ| ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰ. ਚਰਨਜੀਤ ਸਿੰਘ ਵਾਲੀਆਂ, ਐਮ.ਡੀ ਜਸਵਿੰਦਰ ਕੌਰ ਵਾਲੀਆ, ਡਾਇਰੈਕਟਰ ਐਡਮਿਨ ਤੇਗਬੀਰ ਸਿੰਘ ਵਾਲੀਆ, ਡਾਇਰੈਕਟਰ ਜਪਨੀਤ ਵਾਲੀਆ, ਪ੍ਰਿੰਸੀਪਲ ਸ੍ਰੀ ਰਾਜਿੰਦਰ ਢੱਡਾ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਿਰ ਸਨ|

Leave a Reply

Your email address will not be published. Required fields are marked *