ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਐਸ.ਏ.ਐਸ. ਨਗਰ, 11 ਫਰਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਦੇ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਮੀਤ ਸਿੰਘ ਦੇ ਸ਼ੇਰੇ ਪੰਜਾਬ ਕਵੀਸ਼ਰੀ ਜੱਥੇ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਧਰਮ ਦੀ ਆਜ਼ਾਦੀ ਖਾਤਰ ਛੋਟੀ ਉਮਰੇ ਪ੍ਰਾਪਤ ਕੀਤੀ, ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਸਰਵਣ ਕਰਾਇਆ , ਭਾਈ ਪ੍ਰਿਤਪਾਲ ਸਿੰਘ ਖਾਲਸਾ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਤੋਂ ਇਲਾਵਾ ਭਾਈ ਬਹਾਦਰ ਸਿੰਘ, ਭਾਈ ਮਹਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਿੰਦਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਨੀਤਿਨ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।

Leave a Reply

Your email address will not be published. Required fields are marked *