ਸਾਹਿਬਜ਼ਾਦਾ ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ

ਐਸ ਏ ਐਸ ਨਗਰ, 28 ਫਰਵਰੀ (ਸ.ਬ.) ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ              ਗੁਰਦੇਵ ਸਿੰਘ ਪੰਥਕ ਜੱਥੇ ਨੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਧਰਮ ਦੀ ਆਜ਼ਾਦੀ ਖਾਤਰ ਛੋਟੀ ਉਮਰੇ ਪ੍ਰਾਪਤ ਕੀਤੀ, ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿੱਚ ਵਿਸਥਾਰ ਸਹਿਤ ਸੁਣਾਇਆ | ਭਾਈ ਓਂਕਾਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਬਹਾਦਰ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਪ੍ਰਿਤਪਾਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ 7 ਮਾਰਚ ਨੂੰ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਪੰਥਕ ਢਾਡੀ ਜੱਥਾ ਭਾਈ ਸੁਖਵਿੰਦਰ ਸਿੰਘ, ਪੰਥਕ ਢਾਡੀ ਜੱਥਾ ਭਾਈ ਗੁਰਦੇਵ ਸਿੰਘ ਕੋਨਾ, ਗਿਆਨੀ ਠਾਕੁਰ ਸਿੰਘ ਪਟਿਆਲੇ ਵਾਲੇ, ਭਾਈ ਪਰਮਜੀਤ ਸਿੰਘ ਖਾਲਸਾ ਅਤੇ ਉਚ ਕੋਟੀ ਦੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ           ਜਾਵੇਗਾ|

Leave a Reply

Your email address will not be published. Required fields are marked *