ਸਿਗਨੇਚਰ ਬ੍ਰਿੱਜ ਵਿਵਾਦ : ਮੁੱਖ ਮੰਤਰੀ ਕੇਜਰੀਵਾਲ ਤੇ ਵਿਧਾਇਕ ਅਮਾਨਤੁੱਲਾਹ ਖ਼ਿਲਾਫ ਐਫ.ਆਈ.ਆਰ. ਦਰਜ
ਨਵੀਂ ਦਿੱਲੀ, 10 ਨਵੰਬਰ (ਸ.ਬ.) ਦਿੱਲੀ ਵਿੱਚ ਸਿਗਨੇਚਰ ਬ੍ਰਿੱਜ ਦੇ ਉਦਘਾਟਨ ਮੌਕੇ ਸੰਸਦ ਮੈਂਬਰ ਮਨੋਜ ਤਿਵਾੜੀ ਦੇ ਨਾਲ ਹੋਈ ਕਥਿਤ ਕੁੱਟਮਾਰ ਮਾਮਲੇ ਵਿੱਚ ਅੱਜ ਦਿੱਲੀ ਪੁਲੀਸ ਨੇ ਆਈ.ਪੀ.ਸੀ. ਦੀਆਂ 6 ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ| ਇਸ ਐਫ.ਆਈ.ਆਰ. ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਵਿਧਾਇਕ ਅਮਾਨਤੁੱਲਾਹ ਖਾਨ ਦਾ ਨਾਂਅ ਵੀ ਦੋਸ਼ੀਆਂ ਵਿੱਚ ਸ਼ਾਮਿਲ ਹੈ| ਸੰਸਦ ਮੈਂਬਰ ਤਿਵਾੜੀ ਨੇ ਕੇਜਰੀਵਾਲ ਤੇ ਅਮਾਨਤੁੱਲਾਹ ਤੇ ਗੈਰ ਇਰਾਦਤਨ ਹੱਤਿਆ ਮਾਮਲੇ ਵਿੱਚ ਕੇਸ ਦਰਜ ਕਰਵਾਇਆ ਹੈ|