ਸਿਟੀਜਨ ਵੈਲਫੇਅਰ ਅਤੇ ਡਿਵੈਲਪਮੈਂਟ ਫੋਰਮ ਦਾ ਵਫਦ ਕੈਬਿਨਟ ਮੰਤਰੀ ਸਿੱਧੂ ਨੂੰ ਮਿਲਿਆ

ਐਸ ਏ ਐਸ ਨਗਰ, 30 ਜੁਲਾਈ (ਸ.ਬ.) ਸਿਟੀਜਨ ਵੈਲਫੇਅਰ ਅਤੇ ਡਿਵੈਲਪਮਂੈਟ ਫੋਰਮ ਦਾ ਇਕ ਵਫਦ ਪ੍ਰਧਾਨ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਵਿੱਚ ਕੈਬਿਨਟ ਮੰਤਰੀ ਸ੍ਰ. ੍ਰਬਲਬੀਰ ਸਿੰਘ ਸਿੱਧੂ ਨੂੰ ਮਿਲਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਰਮ ਦੇ ਜਨਰਲ ਸਕੱਤਰ ਐਲ ਕੇ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਵਫਦ ਵਲੋਂ ਸ੍ਰ. ਸਿੱਧੂ ਨੂੰ ਇਕ ਮੰਗ ਪੱਤਰ ਦੇ ਕੇ ਮੁਹਾਲੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਹਲ ਕਰਨ ਦੀ ਮੰਗ ਕੀਤੀ| ਉਹਨਾਂ ਦਸਿਆ ਕਿ ਸ੍ਰ. ਸਿੱਧੂ ਨੇ ਵਫਦ ਦੀਆਂ ਮੰਗਾਂ ਜਲਦੀ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ| ਉਹਨਾਂ ਦੱਸਿਆ ਕਿ ਫੋਰਮ ਦੀ ਇਕ ਮੀਟਿੰਗ 31 ਜੁਲਾਈ ਨੂੰ ਸੈਕਟਰ 68 ਵਿੱਚ ਬੁਲਾਈ ਗਈ ਹੈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਆਉਣਗੇ ਅਤੇ ਸਮੱਸਿਆਵਾਂ ਦਾ ਮੌਕੇ ਉਪਰ ਹੀ ਹਲ ਕੀਤਾ ਜਾਵੇਗਾ| ਇਸ ਮੌਕੇ ਐਮ ਡੀ ਐਸ ਸੋਢੀ, ਐਸ ਐਸ ਬਰਨਾਲਾ, ਡੀ ਐਸ ਚੰਡੋਕ, ਸੁੱਚਾ ਸਿੰਘ ਕਲੇਰ ਵੀ ਮੌਜੂਦ ਸਨ|

Leave a Reply

Your email address will not be published. Required fields are marked *