ਸਿਟੀਜਨ ਵੈਲਫੇਅਰ ਅਤੇ ਡਿਵੈਲਪਮੈਂਟ ਫੋਰਮ ਦੀ ਮੀਟਿੰਗ ਵਿੱਚ ਸ਼ਹਿਰ ਵਾਸੀਆਂ ਦੇ ਮੁਦੇ ਵਿਚਾਰੇ

ਐਸ ਏ ਐਸ ਨਗਰ, 24 ਅਪ੍ਰੈਲ (ਸ.ਬ.) ਸਿਟੀਜਨ ਵੈਲਫੇਅਰ ਅਤੇ ਡਿਵੈਲਪਮੈਂਟ ਫੋਰਮ ਦੀ ਕੋਰ ਕਮੇਟੀ ਦੀ ਇਕ ਮੀਟਿੰਗ ਸੰਸਥਾ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਹੈਪੀ ਦੀ ਪ੍ਰਧਾਨਗੀ  ਹੇਠ ਹੋਈ ਜਿਸ ਵਿੱਚ ਵੱਖ ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ| ਸੰਸਥਾ ਦੇ ਜਨਰਲ ਸਕੱਤਰ ਸ੍ਰੀ ਕੇ. ਐਲ.ਸ਼ਰਮਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੰਸਥਾ ਵੱਲੋਂ ਛੇਤੀ ਹੀ ਇੱਕ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਸ੍ਰੀ ਗੁਰੂ ਰਵਿਦਾਸ ਭਵਨ  ਫੇਜ਼-7 ਵਿਖੇ ਕੀਤਾ ਜਾਵੇਗਾ| ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਮਾਹਿਰ ਡਾਕਟਰ ਮਰੀਜਾਂ ਦੀ ਜਾਂਚ ਕਰਨਗੇ| ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੰਸਥਾ ਦਾ ਇੱਕ ਵਫਦ ਨੀਡ ਬੇਸ ਪਾਲਸੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਮਿਲੇਗਾ|
ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਨੂੰ ਅਪਡੇਟ ਕੀਤਾ ਜਾਵੇ| ਰੋਡ ਗਲੀਆਂ ਦੀ ਸਫਾਈ ਕਰਵਾਈ ਜਾਵੇ, ਅੰਦਰੂਨੀ ਸੜਕਾਂ ਦਾ ਲੈਵਲ ਠੀਕ ਕੀਤਾ ਜਾਵੇ, ਲੋਕਲ ਬਸ ਸਰਵਿਸ ਚਾਲੂ ਕੀਤੀ ਜਾਵੇ, ਪਾਰਕਾਂ ਦੀ ਸਾਫ ਸਫਾਈ ਦਾ ਪ੍ਰਬੰਧ ਕੀਤਾ ਜਾਵੇ, ਪਾਣੀ ਅਤੇ ਬਿਜਲੀ ਸਪਲਾਈ ਦੀ ਸੱਮਸਿਆਂ ਨੂੰ ਹੱਲ ਕੀਤਾ ਜਾਵੇ ਅਤੇ ਸ਼ਹਿਰ ਵਿਚਲੀ ਆਵਾਰਾ ਪਸ਼ੂਆਂ ਅਤੇ ਆਵਾਰਾ ਗਊਆਂ ਦੀ ਸੱਮਸਿਆ ਹੱਲ ਕੀਤੀ ਜਾਵੇਗੀ| ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਮ.ਡੀ.ਸਿੰਘ ਸੋਢੀ, ਸ੍ਰ. ਰਘੂਬੀਰ ਸਿੰਘ ਤੋਕੀ, ਜੈ ਸਿੰਘ ਸੈਂਬੀ, ਪੀ.ਡੀ. ਵਧਵਾ, ਸੁੱਚਾ ਸਿੰਘ ਕਲੌੜ, ਸ੍ਰ. ਐਨ.ਐਸ. ਕਲਸੀ, ਸ੍ਰ. ਸੁਖਮਿੰਦਰ ਸਿੰਘ ਬਰਨਾਲਾ, ਐਚ.ਸੀ. ਮੰਡ, ਸ੍ਰ.ਬਲਜੀਤ ਸਿੰਘ ਕੁੰਭੜਾ, ਸ੍ਰ. ਹਰਦਿਆਲ ਸਿੰਘ, ਸ੍ਰ. ਕਮਲਜੀਤ ਸਿੰਘ ਰੂਬੀ, ਸ੍ਰ. ਕੁਲਵਿੰਦਰ ਸਿੰਘ, ਦੀਪਕ ਮਲਹੋਤਰਾ ਆਦਿ ਹਾਜ਼ਿਰ ਸਨ|

Leave a Reply

Your email address will not be published. Required fields are marked *