ਸਿਡਨੀ ਵਿੱਚ ਤੜਕਸਾਰ ਹੋਈ ਗੋਲੀਬਾਰੀ, ਇੱਕ ਜ਼ਖ਼ਮੀ

ਸਿਡਨੀ, 26 ਅਪ੍ਰੈਲ (ਸ.ਬ.) ਪੱਛਮੀ ਸਿਡਨੀ ਵਿੱਚ ਅੱਜ ਤੜਕਸਾਰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ| 30 ਸਾਲਾ ਜ਼ਖ਼ਮੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ| ਡਾਕਟਰਾਂ ਦਾ ਕਹਿਣਾ ਹੈ ਕਿ ਗੋਲੀਆਂ ਜ਼ਖ਼ਮੀ ਦੀ ਲੱਤ ਤੇ ਲੱਗੀਆਂ ਹਨ| ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਵੈਂਟਵਰਥ ਪੁਆਇੰਟ ਦੇ ਇੱਕ ਅਪਾਰਟਮੈਂਟ ਵਿੱਚ ਤੜਕੇ 4.40 ਵਜੇ ਹੋਈ| ਘਰ ਦਾ ਦਰਵਾਜ਼ਾ ਖੜਕਣ ਤੇ ਪੀੜਤ ਨੇ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਇਸ ਦੌਰਾਨ ਹਮਲਾਵਰ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ| ਇੱਕ ਚਮਸ਼ਦੀਦ ਨੇ ਦੱਸਿਆ ਕਿ ਹਮਲਾਵਰ ਨੇ ਕੁੱਲ ਚਾਰ ਗੋਲੀਆਂ ਚਲਾਈਆਂ ਸਨ| ਪੁਲੀਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਪੀੜਤ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ|

Leave a Reply

Your email address will not be published. Required fields are marked *