ਸਿਡਨੀ ਵਿੱਚ ਪੁਲੀਸ ਨੇ ਵੱਖ-ਵੱਖ ਥਾਂਵਾਂ ਤੇ ਛਾਪੇਮਾਰੀ ਕਰਕੇ ਅੱਠ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਸਿਡਨੀ, 15 ਫਰਵਰੀ (ਸ.ਬ.) ਪੁਲੀਸ ਨੇ ਸ਼ਹਿਰ ਵਿੱਚ ਅੱਜ ਸਵੇਰੇ ਵੱਖ-ਵੱਖ ਥਾਂਵਾਂ ਤੇ ਛਾਪੇਮਾਰੀ ਕਰਕੇ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ| ਫੜੇ ਗਏ ਲੋਕਾਂ ਵਿੱਚ ਤਿੰਨ ਨਾਬਾਲਗ ਵੀ ਸ਼ਾਮਲ ਹਨ| ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੱਤ ਸਰਚ ਵਾਰੰਟਾਂ ਦੇ ਨਾਲ ਫੇਅਰਫੀਲਡ, ਕੈਮਬਰਾਮੈਟਾ ਵੈਸਟ, ਸਮਿੱਥਫੀਲਡ ਅਤੇ ਐਲਜ਼ਾਬੈਥ ਹਿੱਲਜ਼ ਵਿਖੇ ਸਥਿਤ ਸੱਤ ਘਰਾਂ ਵਿੱਚ ਛਾਪੇਮਾਰੀ ਕੀਤੀ|
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ, ਹਾਲ ਹੀ ਦਿਨਾਂ ਵਿੱਚ ਸ਼ਹਿਰ ਵਿੱਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਸੰਬੰਧਤ ਗਿਰੋਹਾਂ ਦੇ ਮੈਂਬਰ ਹਨ|
ਅਧਿਕਾਰੀਆਂ ਮੁਤਾਬਕ ਉਨ੍ਹਾਂ ਤੇ ਵੱਖ-ਵੱਖ ਦੋਸ਼ ਲਗਾਏ ਗਏ ਹਨ|

Leave a Reply

Your email address will not be published. Required fields are marked *