ਸਿਡਨੀ ਵਿੱਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ ਤੇ ਇਕ ਜ਼ਖਮੀ

ਸਿਡਨੀ , 1 ਨਵੰਬਰ (ਸ.ਬ.) ਆਸਟ੍ਰੇਲੀਆ ਦੇ ਸਿਡਨੀ ਵਿੱਚ ਅੱਜ ਦੁਪਹਿਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ| ਸਿਡਨੀ ਵਿੱਚ ਸਥਿਤ ਪਿੰਡ ਬੁੰਦੇਨੇ ਵਿੱਚ ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ| ਐਮਰਜੈਂਸੀ ਸੇਵਾ ਅਧਿਕਾਰੀਆਂ ਨੂੰ ਦੁਪਹਿਰ ਤਕਰੀਬਨ 3.00 ਵਜੇ ਹਾਦਸੇ ਦੀ ਸੂਚਨਾ ਮਿਲੀ|  ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਕਾਰਨ ਕਾਰ ਦਾ 82 ਸਾਲਾ ਡਰਾਈਵਰ ਬੇਹੋਸ਼ ਹੋ ਗਿਆ ਅਤੇ ਕਾਰ ਵਿੱਚ ਹੀ ਫਸ ਗਿਆ| ਮੌਕੇ ਤੇ ਪੁੱਜੇ ਪੈਰਾ-ਮੈਡੀਕਲ ਅਧਿਕਾਰੀਆਂ ਨੇ ਜ਼ਖਮੀ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਕਾਰ ਵਿੱਚੋਂ ਕਿਸੇ ਤਰ੍ਹਾਂ ਬਾਹਰ ਕੱਢਿਆ ਪਰ ਘਟਨਾ ਵਾਲੀ ਥਾਂ ਤੇ ਹੀ ਉਸ ਦੀ ਮੌਤ ਹੋ ਗਈ| ਦੂਜੀ ਕਾਰ ਵਿੱਚ ਸਵਾਰ 52 ਸਾਲਾ ਵਿਅਕਤੀ ਦੀ ਲੱਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ| ਉਸ ਨੂੰ ਏਅਰ ਐਂਬੂਲੈਂਸ ਜ਼ਰੀਏ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ| ਪੁਲੀਸ ਅਧਿਕਾਰੀ ਘਟਨਾ ਦੀ ਜਾਂਚ ਕਰ ਰਹੇ ਹਨ| ਹਾਦਸੇ ਤੋਂ ਬਾਅਦ ਬੁੰਦੇਨੇ ਡਰਾਈਵ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਡਰਾਈਵਰਾਂ ਨੂੰ ਇਲਾਕੇ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ|

Leave a Reply

Your email address will not be published. Required fields are marked *