ਸਿਮਰਨ ਚੰਦੂ ਮਾਜਰਾ ਵਲੋਂ ਜਸਪਾਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ

ਐਸ.ਏ.ਐਸ.ਨਗਰ, 8 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 4 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸz. ਜਸਪਾਲ ਸਿੰਘ ਦੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ ਵਲੋਂ ਉਨ੍ਹਾਂ ਦੇ ਨਾਲ ਵੋਟਰਾਂ ਦੇ ਘਰੋ ਘਰੀ ਜਾ ਕ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸz. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੇ ਸਮੇਂ ਵਿੱਚ ਹੀ ਸ਼ਹਿਰ ਵਿੱਚ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਉਹ ਉਨ੍ਹਾਂ ਕੰਮਾਂ ਦੇ ਆਧਾਰ ਤੇ ਹੀ ਵੋਟਾਂ ਮੰਗ ਰਹੇ ਹਨ। ਉਨ੍ਹਾਂ ਵਲੋਂ ਲੋਕਾਂ ਦੇ ਘਰ-ਘਰ ਜਾ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸਾਬਕਾ ਕੌਂਸਲਰ ਮਨਮੋਹਨ ਕੌਰ, ਬਹਾਦਰ ਸਿੰਘ, ਮਗੰਲ ਸਿੰਘ ਕੰਗ, ਕਮਲਜੀਤ ਸਿੰਘ ਕੰਗ, ਠੇਕੇਦਾਰ ਪ੍ਰਤਾਪ ਸਿਘ, ਹਰਭਜਨ ਕੌਰ ਵਾਲੀਆ, ਵਿਸ਼ਾਲ, ਆਦਿਤਯ ਸ਼ਰਮਾ, ਰਿਮੀ ਸੇਠੀ ਅਤੇ ਹੋਰ ਵਸਨੀਕ ਮੌਜੂਦ ਸਨ।

Leave a Reply

Your email address will not be published. Required fields are marked *