ਸਿਰਫ ਆਪ ਹੀ ਪੰਜਾਬ ਨੂੰ ਬਚਾਅ ਸਕਦੀ ਹੈ: ਗੁਰਪ੍ਰੀਤ ਘੁੱਗੀ

ਐਸ. ਏ. ਐਸ. ਨਗਰ 24 ਜਨਵਰੀ (ਸ.ਬ.) ਆਮ ਆਦਮੀ ਪਾਰਟੀ ਵਲੋਂ ਬਾਕਰਪੁਰ ਵਿਖੇ ਮੁਹਾਲੀ ਤੋਂ ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਦੇ ਹੱਕ ਵਿਚ ਚੋਣ ਰੈਲੀ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਆਪ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਦੋਸਤਾਨਾਂ ਮੈਚ ਖੇਡ ਰਹੀਆਂ ਹਨ ਅਤੇ ਲੋਕਾਂ ਨੂੰ ਮੂਰਖ ਬਣਾ ਰਹੀਆਂ ਹਨ| ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਭਰਪੂਰ ਹੁੰਗਾਰਾ ਭਰ ਰਹੇ ਹਨ| ਉਹਨਾਂ ਕਿਹਾ ਕਿ ਪੰਜਾਬ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ| ਉਹਨਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਸਿਰਫ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਬਚਾ ਸਕਦੀ ਹੈ|
ਇਸ ਮੌਕੇ ਸੰਬੋਧਨ ਕਰਦਿਆਂ ਉਮੀਦਵਾਰ ਨਰਿੰਦਰ ਸ਼ੇਰਗਿੱਲ ਨੇ ਕਿਹਾ ਕਿ ਉਹ ਇਲਾਕੇ ਦੀਆਂ ਸਮੱਸਿਆਵਾ ਤੋਂ ਭਲੀ ਭਾਂਤ ਜਾਣੂੰ ਹਨ ਅਤੇ ਜਿੱਤਣ ਤੋਂ ਬਾਅਦ ਉਹ ਇਹਨਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ| ਇਸ ਮੌਕੇ ਆਪ ਆਗੂ ਜੱਗੀ ਜਸਰਾਜ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *