ਸਿਲਾਈ ਸੈਂਟਰ ਦੀਆਂ ਵਿਦਿਆਰਥਣਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਰਧਾਂਜਲੀ

ਐਸ ਏ ਐਸ ਨਗਰ, 23 ਮਾਰਚ (ਸ.ਬ.) ਭਾਈ ਘਣਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਸਿਲਾਈ ਸੈਂਟਰ ਦੀਆਂ ਵਿਦਿਆਰਥਣਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ| ਇਸ ਮੌਕੇ ਵਿਦਿਆਰਥਣ ਸੰਦੀਪ ਕੌਰ ਅਤੇ ਸਿਮਰਨ ਕੌਰ ਨੇ ਭਗਤ ਸਿੰਘ ਦੀ ਜੀਵਨੀ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ|
ਇਸ ਮੌਕੇ ਸਿਲਾਈ ਸੈਂਟਰ ਦੇ ਚੇਅਰਮੈਨ ਕੇ ਕੇ ਸੈਣੀ, ਅਧਿਆਪਕਾ ਜਸਵਿੰਦਰ ਕੌਰ, ਪਰਮਜੀਤ, ਰੁਪਿੰਦਰ ਕੌਰ, ਮਨਪ੍ਰੀਤ, ਸੰਦੀਪ, ਸਿਮਰਨ ਅਤੇ ਹੋਰ ਵਿਦਿਆਰਥਣਾਂ ਮੌਜੂਦ ਸਨ|

Leave a Reply

Your email address will not be published. Required fields are marked *