ਸਿਵਲ ਸਰਜਨ ਦਫਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਨਵੇਂ ਸਾਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਸਿਵਲ ਸਰਜਨ ਦਫਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਉਪਰੰਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਕਰਦਿਆਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ| ਇਸ ਮੌਕੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਭਾਈ ਲਖਵਿੰਦਰ ਸਿੰਘ ਦੀਆਂ ਧਾਰਮਿਕ ਤੇ ਸਮਾਜਿਕ ਗਤੀਵਿਧੀਆ ਸਦਕਾ ਉਹਨਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਗੁਰੂ ਕਾ ਲੰਗਰ ਵਰਤਾਇਆ ਗਿਆ| ਇਸ ਮੌਕੇ ਡਾ. ਕੁਲਦੀਪ ਸਿੰਘ, ਡਾ. ਵੀਨਾ ਜਰੇਵਾਲ, ਡਾ. ਰੁਪਿੰਦਰ ਕੌਰ ਵਾਲੀਆ, ਡਾ. ਬਲਵਿੰਦਰ ਸਿੰਘ, ਸ੍ਰੀਮਤੀ ਅੰਜੂ, ਦਲਬਾਗ ਸਿੰਘ, ਦਵਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *