ਸਿਵਲ ਹਸਪਤਾਲ ਵਿੱਚ ਹੀ ਹੁੰਦੀ ਹੈ ਸ਼ੋਸ਼ਲ ਡਿਸਟੈਸਿੰਗ ਦੇ ਨਿਯਮਾਂ ਦੀ ਉਲੰਘਣਾ

ਐਸ.ਏ.ਐਸ.ਨਗਰ, 29 ਜੂਨ (ਆਰ.ਪੀ.ਵਾਲੀਆ) ਸਿਹਤ ਵਿਭਾਗ ਵਲੋਂ ਜਿੱਥੇ ਇੱਕ ਪਾਸੇ ਲੋਕਾਂ ਨੂੰ ਕੋਰੋਨਾ ਦੀ ਮਹਾਮਾਰੀ ਤੋਂ ਬਚਾਓ ਲਈ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਪੁਲੀਸ ਵਲੋਂ ਅਜਿਹਾ ਨਾ ਕਰਨ ਵਾਲਿਆਂ ਦੇ ਚਾਲਾਨ ਵੀ ਕੀਤੇ ਜਾ ਰਹੇ ਹਨ ਪਰੰਤੂ ਦੂਜੇ ਪਾਸੇ ਖੁਦ ਸਿਹਤ ਵਿਭਾਗ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਫੇਜ਼ 6 ਦੇ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਲਈ ਸੋਸ਼ਲ ਡਿਸਟੈਂਸਿਗ ਦਾ ਧਿਆਨ ਨਹੀਂ ਰੱਖਿਆ ਜਾਂਦਾ ਅਤੇ ਮਰੀਜਾਂ ਦੀਆਂ ਲੰਬੀਆਂ ਲਾਈਨਾਂ ਵਿੱਚ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਖੁੱਲੀ ਉਲੰਘਣਾ ਆਮ ਹੈ| 
ਹਾਲਾਤ ਇਹ ਹਨ ਕਿ ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਵਲੋਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਇੱਥੇ ਭਾਰੀ ਇੱਕਠ ਕੀਤਾ ਜਾਂਦਾ ਹੈ ਜਿਸ ਕਾਰਨ ਇੱਥੇ ਬੀਮਾਰੀ ਫੈਲਣ ਦਾ ਖਤਰਾ ਬਹੁਤ ਵੱਧ ਜਾਂਦਾ ਹੈ| 
ਇਸ ਤਰੀਕੇ ਨਾਲ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਦੀ ਇਹ ਕਾਰਵਾਈ ਸਰਕਾਰ ਦੇ ਕੋਰੋਨਾ ਦੀ ਮਹਾਮਾਰੀ ਨਾਲ ਮੁਕਾਬਲਾ ਕਰਨ ਸੰਬੰਧੀ ਕੀਤੇ ਜਾਂਦੇ ਦਾਅਵਿਆਂ ਦੀ ਵੀ ਪੋਲ ਖੋਲ੍ਹਦੀ ਹੈ| ਸਿਹਤ ਮੰਤਰੀ ਦੇ ਆਪਣੇ ਸ਼ਹਿਰ ਵਿੱਚ ਸਥਿਤ ਇਸ ਹਸਪਤਾਲ ਵਿੱਚ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਉਲੰਘਣਾ ਦੀ ਇਹ ਕਾਰਵਾਈ ਸਿਹਤ ਵਿਭਾਗ ਦੀ ਕਾਰਗੁਜਾਰੀ ਤੇ ਹੀ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੈ|, 
ਇਸ ਸੰਬਧੀ ਹਸਪਤਾਲ ਦੇ ਐਸ.ਐਮ.ਓ. ਡਾ. ਅਰੀਤ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਕਾਇਮ ਨਹੀਂ ਹੋ ਸਕਿਆ|

Leave a Reply

Your email address will not be published. Required fields are marked *