ਸਿਹਤ ਡਾਇਰੈਕਟਰ ਨੂੰ ਮਿਲਿਆ ਸਿਲੈਕਟਡ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਦਾ ਵਫਦ

ਐਸ ਏ ਐਸ ਨਗਰ, 20 ਅਗਸਤ (ਸ.ਬ.) ਸਿਲੈਕਟਡ ਮਲਟੀਪਰਪਜ ਹੈਲਥ ਵਰਕਰ ਯੂਨੀਅਨ (ਮੇਲ) ਦੇ ਇਕ ਵਫਦ ਨੇ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਡਾਇਰੈਕਟਰ ਡਾ ਨਰੇਸ਼ ਨਾਲ ਮੁਲਾਕਾਤ ਕੀਤੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਬੁਲਾਰੇ ਨੇ ਦਸਿਆ ਕਿ ਇਸ ਮੌਕੇ ਵਫਦ ਨੇ ਸਿਹਤ ਡਾਇਰੈਕਟਰ ਦੇ ਧਿਆਨ ਵਿੱਚ ਲਿਆਂਦਾ ਕਿ 1265 ਮਲਟੀਪਰਪਜ ਮੇਲ ਹੈਲਥ ਵਰਕਰਾਂ ਦੀ ਜੋ ਭਰਤੀ ਪ੍ਰਕਿਰਿਆ ਵਿਭਾਗ ਵਲੋਂ ਚਲਾਈ ਜਾਂਦੀ ਹੈ, ਉਸ ਵਿਚ ਬਹੁਤ ਦੇਰੀ ਕੀਤੀ ਜਾ ਰਹੀ ਹੈ| ਵਫਦ ਦੇ ਆਗੂਆਂ ਨੇ ਕਿਹਾ ਕਿ ਦਸੰਬਰ 2016 ਵਿੱਚ ਵਿਭਾਗ ਵਲੋਂ 1265 ਮੇਲ ਸਿਹਤ ਵਰਕਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਲਿਖਤੀ ਪ੍ਰੀਖਿਆ ਲੈਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਫਰੀਦਕੋਟ ਵਲੋਂ ਯੋਗ ਉਮੀਦਵਾਰਾਂ ਦੀ ਕਾTੂਂਸਲਿੰਗ ਕੀਤੀ ਗਈ ਸੀ, ਮਈ 2018 ਵਿੱਚ ਇਸ ਭਰਤੀ ਪ੍ਰਕਿਰਿਆ ਉਪਰ ਸਟੇਅ ਹੋ ਗਿਆ ਸੀ, ਜਿਸਦਾ ਕੇਸ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਕ ਸਾਲ ਦੇ ਕਰੀਬ ਚਲਿਆ| 23 ਮਈ 2918 ਨੂੰ ਮਾਣਯੋਗ ਅਦਾਲਤ ਵਲੋਂ ਇਸ ਕੇਸ ਦਾ ਨਿਪਟਾਰਾ ਕਰਦੇ ਹੋਏ ਸਿਹਤ ਵਿਭਾਗ ਨੂੰ ਸਾਰੀ ਭਰਤੀ ਪ੍ਰਕ੍ਰਿਆ ਪੂਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ| ਉਹਨਾਂ ਕਿਹਾ ਕਿ ਹੁਣ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬਾਕੀ ਰਹਿੰਦੇ ਉਮੀਦਵਾਰਾਂ ਦੀ ਕਾਊਂਸਲਿੰਗ ਕਰ ਲਈ ਗਈ ਹੈ| ਹੁਣ ਸਿਰਫ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣੇ ਰਹਿੰਦੇ ਹਨ ਪਰ ਵਿਭਾਗ ਵਲੋਂ ਇਹ ਨਿਯੁਕਤੀ ਪੱਤਰ ਦੇਣ ਵਿਚ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਸਿਲੈਕਟਡ ਮਲਟੀਪਰਪਜ ਹੈਲਥ ਵਰਕਰਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ| ਉਹਨਾਂ ਮੰਗ ਕੀਤੀ ਕਿ ਯੋਗ ਉਮੀਦਵਾਰਾਂ ਨੂ ੰ ਤੁਰੰਤ ਨਿਯੁਕਤੀ ਪੱਤਰ ਦਿੱਤੇ ਜਾਣ| ਇਸ ਮੌਕੇ ਯੂਨੀਅਨ ਆਗੂ ਹਰਜਿੰਦਰ ਸਿੰਘ, ਰਜਿੰਦਰ , ਮਨਦੀਪ ਸਿੰਘ, ਜਸਵੰਤ ਸਿੰਘ, ਲਖਵੀਰ ਸਿੰਘ, ਸੁਖਵੰਤ ਵੀ ਮੌਜੂਦ ਸਨ|

Leave a Reply

Your email address will not be published. Required fields are marked *