ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ 72ਵੇਂ ਆਜ਼ਾਦੀ ਦਿਵਸ ਮੌਕੇ ਐਸ.ਏ.ਐਸ. ਨਗਰ ਵਿਖੇ ਲਹਿਰਾਇਆ ਤਿਰੰਗਾ

ਐਸ.ਏ.ਐਸ. ਨਗਰ, 15 ਅਗਸਤ (ਸ.ਬ.)Üਪੰਜਾਬ ਦੇ ਪਾਣੀਆਂ ਦੇ ਰਾਖੇ ਵਜੋਂ ਜਾਣੇ ਜਾਂਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਦੀ ਜਵਾਨੀ ਦੇ ਰਾਖੇ ਵੀ ਬਣ ਗਏ ਹਨ| ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਦੇ ਹਾਂ-ਪੱਖੀ ਸਿੱਟੇ ਨਿਕਲ ਰਹੇ ਹਨ ਤੇ ਪੰਜਾਬ ਛੇਤੀ ਹੀ ਮੁਕੰਮਲ ਨਸ਼ਾ ਮੁਕਤ ਹੋ ਕੇ ਮੁੜ ਰੰਗਲਾ ਪੰਜਾਬ ਬਣ ਜਾਵੇਗਾ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ 72ਵੇਂ ਆਜ਼ਾਦੀ ਦਿਵਸ ਤੇ ਤਿਰੰਗਾ ਲਹਿਰਾਉਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ| ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਪੁਲੀਸ, ਐਨ.ਐਨ.ਸੀ.ਸੀ. ਅਤੇ ਸਕਾਊਟਸ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨਾਲ ਪਰੇਡ ਦਾ ਮੁਆਇਨਾ ਵੀ ਕੀਤਾ| ਸ੍ਰੀ ਬ੍ਰਹਮ ਮਹਿੰਦਰਾ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ|
ਇਸ ਮੌਕੇ ਉਨ੍ਹਾਂ ਨੇ ਬਡੀ ਪ੍ਰੋਗਰਾਮ ਦਾ ਹਿੱਸਾ ਬਣੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਬੈਜ ਲਾ ਕੇ ਪੰਜਾਬ ਸਰਕਾਰ ਦੇ ਨਸ਼ਾ-ਵਿਰੋਧੀ ਬਡੀ ਪ੍ਰੋਗਰਾਮ ਦੀ ਜ਼ਿਲ੍ਹੇ ਵਿੱਚ ਸ਼ੁਰੂਆਤ ਕੀਤੀ| ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਨਿੱਠ ਕੇ ਕੰਮ ਕਰ ਰਹੀ ਹੈ ਤੇ ਸਿਹਤ ਖੇਤਰ ਵਿੱਚ ਵੱਡੇ ਪੱਧਰ ਤੇ ਤਬਦੀਲੀਆਂ ਲਿਆਉਣ ਲਈ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਬਾਇਓਮੀਟ੍ਰਿਕ ਹਾਜ਼ਰੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ| ਇਸ ਤੋਂ ਇਲਾਵਾ 306 ਡਾਕਟਰਾਂ ਸਮੇਤ ਹੋਰ ਸਿਹਤ ਅਮਲੇ ਦੀ ਭਰਤੀ ਪ੍ਰਕਿਰਿਆ ਜਲਦ ਪੂਰੀ ਹੋ ਜਾਵੇਗੀ| ਇਸ ਦੇ ਨਾਲ-ਨਾਲ ਐਸ. ਏ.ਐਸ. ਨਗਰ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਤੇ ਹਸਪਤਾਲ ਵੀ ਛੇਤੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ| ਸ੍ਰੀ ਮਹਿੰਦਰਾ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਵਿਦਿਆਰਥਣਾਂ ਦੀ ਭਲਾਈ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ ਹੈ ਤੇ ਪੰਜਾਬ ਪੁਲੀਸ ਦੇ ਜਵਾਨਾਂ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਇਸ ਬੁਰਾਈ ਨੂੰ ਕਾਫੀ ਹੱਦ ਤੱਕ ਕਾਬੂ ਕਰ ਲਿਆ ਹੈ| ਨਸ਼ਾ-ਵਿਰੋਧੀ ਮੁਹਿੰਮ ਤਹਿਤ ਪਹਿਲਾਂ ਡੈਪੋ ਪ੍ਰੋਗਰਾਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ ਤੇ ਹੁਣ ਇਸ ਮੁਹਿੰਮ ਵਿੱਚ ਨਵਾਂ ਜੋਸ਼ ਭਰਨ ਲਈ ਬਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ|
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਜ਼ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਨਸ਼ਾ ਪੀੜਤਾਂ ਦੇ ਇਲਾਜ ਲਈ ਹਰ ਸਰਕਾਰੀ ਨਸ਼ਾ ਮੁਕਤੀ ਕੇਂਦਰ, ਮੁੜ ਵਸੇਬਾ ਕੇਂਦਰ ਅਤੇ ਓਟ (ਓ.ਓ.ਏ.ਟੀ.) ਕਲੀਨਿਕਸ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ| ਸੂਬੇ ਵਿੱਚ ਕੁੱਲ 118 ਓਟ ਕਲੀਨਿਕ ਹਨ, ਜਿਨ੍ਹਾਂ ਵਿੱਚ 26 ਹਜ਼ਾਰ 100 ਦੇ ਕਰੀਬ ਮਰੀਜ਼ ਰਜਿਸਟਰਡ ਹਨ| ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਇਸ ਮੌਕੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਅਸੀਂ ਨਵੇਂ , ਨਰੋਏ ਤੇ ਰੰਗਲੇ ਪੰਜਾਬ ਦੀ ਮੁੜ ਸਿਰਜਣਾ ਕਰ ਸਕੀਏ| ਉਨ੍ਹਾਂ ਇਸ ਮੌਕੇ ਮੁਹਾਲੀ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਇਸ ਨੂੰ ਗੇਟਵੇਅ ਆਫ਼ ਪੰਜਾਬ ਵਜੋਂ ਜਾਣਿਆ ਜਾਂਦਾ ਹੈ ਅਤੇ ਮੁਹਾਲੀ ਵਿਖੇ ਸਥਾਪਤ ਅੰਤਰਰਾਸ਼ਟਰੀ ਪੱਧਰ ਦੀਆਂ ਵਿਦਿਅਕ ਸੰਸਥਾਵਾਂ ਅਤੇ ਅੰਤਰਰਾਸ਼ਟਰੀ ਹਵਾਈ ਅੱਡੇ ਸਦਕਾ ਇਸ ਦੀ ਵਿਸ਼ਵ ਭਰ ਵਿੱਚ ਵੱਖਰੀ ਪਛਾਣ ਬਣੀ ਹੈ ਅਤੇ ਜਲਦੀ ਹੀ ਇਹ ਸ਼ਹਿਰ ਆJਂੀ.ਟੀ. ਹੱਬ ਅਤੇ ਮੈਡੀਕਲ ਹੱਬ ਵਜੋਂ ਉੱਭਰ ਕੇ ਸਾਹਮਣੇ ਆਵੇਗਾ|
ਆਜ਼ਾਦੀ ਦਿਵਸ ਸਮਾਗਮ ਮੌਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਭੰਗੜੇ ਸਮੇਤ ਹੋਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ| ਇਸ ਤੋਂ ਇਲਾਵਾ ਨਸ਼ਿਆਂ ਖ਼ਿਲਾਫ਼ ਸਿਹਤ ਵਿਭਾਗ, ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਤੇ ਵਾਤਾਵਰਨ ਵਿਭਾਗ, ਹਰਿਆਲੀ ਮਿਸ਼ਨ ਤਹਿਤ ਜੰਗਲਾਤ ਵਿਭਾਗ ਤੇ ਬਾਗ਼ਬਾਨੀ ਵਿਭਾਗ, ਟਰੈਫਿਕ ਨਿਯਮਾਂ ਦੀ ਜਾਗਰੂਕਤਾ ਲਈ ਟਰੈਫਿਕ ਪੁਲੀਸ ਅਤੇ ਵੇਰਕਾ ਮਿਲਕ ਪਲਾਂਟ ਵੱਲੋਂ ਕੱਢੀਆਂ ਗਈਆਂ ਝਾਕੀਆਂ ਖਿਚ ਦਾ ਕੇਂਦਰ ਰਹੀਆਂ|
ਸਿਹਤ ਮੰਤਰੀ ਪੰਜਾਬ ਨੇ ਇਸ ਮੌਕੇ ਆਜ਼ਾਦੀ ਘੁਲਾਟੀਏ ਸਵਰਨ ਸਿੰਘ ਪਿੰਡ ਝੱਜੋਂ ਅਤੇ ਗੁਰਦੀਪ ਸਿੰਘ ਪਿੰਡ ਝੱਜੋਂ ਵਿਸ਼ੇਸ਼ ਤੌਰ ਤੇ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ| ਉਨ੍ਹਾਂ ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਜਿਨ੍ਹਾਂ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਰਜੀਤ ਸਿੰਘ, ਸਿਨੇਮਾ ਅਪਰੇਟਰ/ਫੋਟੋਗਰਾਫਰ ਗੁਰਬਚਨ ਸਿੰਘ, ਸਹਾਇਕ ਡਾਇਰੈਕਟਰ ਫੌਰੈਂਸਿਕ ਸਾਇੰਸ ਲੈਬਾਰਟਰੀ ਡਾ. ਅਸ਼ਵਨੀ ਕਾਲੀਆ, ਸਹਾਇਕ ਡਾਇਰੈਕਟਰ ਡਾ. ਡੀ.ਪੀ.ਐਸ. ਸਹਿਗਲ, ਐਸ.ਐਮ. ਓ.ਜ਼ਿਲ੍ਹਾ ਹਸਪਤਾਲ ਮੁਹਾਲੀ ਡਾ. ਵਿਜੈ ਭਗਤ, ਮੈਡੀਕਲ ਅਫ਼ਸਰ ਡਾ. ਰਜਨੀਤ ਰੰਧਾਵਾ, ਆਂਗਨਵਾੜੀ ਵਰਕਰ ਦਲਜੀਤ ਕੌਰ, ਮਾਸਟਰ ਜੈਪਾਲ ਰਾਮਪੁਰ ਸੈਣੀਆਂ, ਈ.ਟੀ.ਟੀ. ਅਧਿਆਪਕ ਅਨੁਰੀਤ ਤੇ ਵਰਿੰਦਰਪਾਲ ਸਿੰਘ, ਐਸ.ਐਮ.ਓ. ਡਾ. ਮਨਜੀਤ ਸਿੰਘ, ਫਾਰਮਸਿਸਟ ਗਗਨਦੀਪ ਸਿੰਘ ਤੇ ਕਮਲਦੀਪ ਸਿੰਘ, ਜੂਨੀਅਰ ਸਹਾਇਕ ਡੀ.ਸੀ. ਦਫਤਰ ਦਲਜੀਤ ਕੌਰ, ਏ.ਐਸ.ਆਈ. ਨੈਬ ਸਿੰਘ, ਹੌਲਦਾਰ ਅਪਰਿੰਦਰਪਾਲ ਸਿੰਘ, ਸਿਪਾਹੀ ਮਹਿੰਦਰ ਸਿੰਘ, ਮਹਿਲਾ ਸਿਪਾਹੀ ਸੋਨੀਆ, ਸਪਨਾ, ਰੁਪਿੰਦਰ ਕੌਰ ਅਤੇ ਸਿਪਾਹੀ ਮਨਜਿੰਦਰ ਸਿੰਘ, ਸਿਪਾਹੀ ਮਨਜੀਤ ਸਿੰਘ, ਪੜ੍ਹੋ ਪੰਜਾਬ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਪਾਲ ਸਿੰਘ, ਉੱਘੇ ਖਿਡਾਰੀ ਰਾਜਨ, ਅਵਨੀਤ ਖੰਗੂੜਾ, ਹਰਸ਼ਪ੍ਰੀਤ ਸਿੰਘ, ਜਸਨੂਰ ਕੌਰ, ਅਭਿਸ਼ੇਕ ਚਿੱਭ ਨੂੰ ਵੀ ਸਨਮਾਨਿਤ ਕੀਤਾ ਗਿਆ| ਇਨ੍ਹਾਂ ਤੋਂ ਇਲਾਵਾ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਹਰਜਿੰਦਰ ਸਿੰਘ ਅਤੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨ ਵਾਲੇ ਗੁਰਵਾਰਸ ਸਿੰਘ, ਪਰੇਡ ਵਿੱਚ ਹਿੱਸਾ ਲੈਣ ਵਾਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਵੀ ਸਨਮਾਨ ਚਿੰਨ੍ਹ ਦਿੱਤੇ ਗਏ|
ਸ੍ਰੀ ਬ੍ਰਹਮ ਮਹਿੰਦਰਾ ਨੇ ਇਸ ਮੌਕੇ 5 ਵੀ.ਐਲ.ਈਜ਼ ਨੂੰ ਨਿਯੁਕਤੀ ਪੱਤਰ ਅਤੇ 10 ਵਿਅਕਤੀਆਂ ਮਗਨਰੇਗਾ ਜੌਬ ਕਾਰਡ ਵੀ ਵੰਡੇ ਅਤੇ 9 ਕਿਸਾਨਾਂ ਨੂੰ 15 ਲੱਖ 8 ਹਜ਼ਾਰ 461 ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੀ ਵੰਡੇ| ਉਨ੍ਹਾਂ ਨੇ ਜ਼ਿਲ੍ਹੇ ਦੇ 5 ਕਿਸਾਨ, ਜਿਨ੍ਹਾਂ ਨੇ ਪਿਛਲਿਆਂ ਸਮਿਆਂ ਵਿੱਚ ਆਪਣੀ ਫ਼ਸਲ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਨਹੀਂ ਲਾਈ, ਨੂੰ ਪ੍ਰਸੰਸਾ ਪੱਤਰ ਵੀ ਦਿੱਤੇ|
ਸਮਾਗਮ ਮੌਕੇ ਵਧੀਕ ਮੁੱਖ ਸਕੱਤਰ ਗ੍ਰਹਿ ਤੇ ਨਿਆਂ ਵਿਭਾਗ ਸ. ਐਨ.ਐਸ.ਕਲਸੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੀ ਸੁਪਤਨੀ ਹਰਪ੍ਰੀਤ ਮਹਿੰਦਰਾ, ਕਮਿਸ਼ਨਰ ਨਗਰ ਨਿਗਮ ਸ. ਭੂਪਿੰਦਰਪਾਲ ਸਿੰਘ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟੀ ਇੰਸਟੀਚਿਊਟ ਦੇ ਡਾਇਰੈਕਟਰ ਆਈ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ.ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ. ਜਸਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ ਮੁਹਾਲੀ ਜਗਦੀਪ ਸਹਿਗਲ, ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ, ਆਰ.ਟੀ.ਏ. ਸੁਖਵਿੰਦਰ ਕੁਮਾਰ, ਏ.ਈ.ਟੀ.ਸੀ. ਪਰਮਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਪ੍ਰੀਤ ਕੌਰ ਧਾਲੀਵਾਲ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਡੀ.ਕੇ.ਸਾਲਦੀ, ਤਹਿਸੀਲਦਾਰ ਸੁਖਪਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਗੁਰਦਿਆਲ ਸਿੰਘ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਰਜਿਸਟਰਾਰ ਸ. ਬਲਬੀਰ ਸਿੰਘ ਢੋਲ ਸਮੇਤ ਹੋਰ ਪਤਵੰਤਿਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ|

Leave a Reply

Your email address will not be published. Required fields are marked *