ਸਿਹਤ ਮੁਲਾਜਮਾਂ ਦੇ ਵਫਦ ਵੱਲੋਂ ਕੈਪਟਨ ਸੰਧੂ ਨਾਲ ਮੁਲਾਕਾਤ

ਐਸ ਏ ਐਸ ਨਗਰ, 6 ਅਕਤੂਬਰ (ਸ.ਬ.) ਸਿਹਤ ਵਿਭਾਗ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਠੇਕੇ ਤੇ ਕੰਮ ਕਰ ਰਹੇ ਮੁਲਾਜਮਾਂ ਦਾ ਇੱਕ ਵਫਦ ਐਨ ਆਰ ਐਚ ਐਮ ਇੰਪਲਾਈਜ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਰਾਣਾ ਦੀ ਅਗਵਾਈ ਵਿੱਚ ਗੁਰਦਾਸਪੁਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਕੱਤਰ/ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੂੰ ਮਿਲਿਆ| ਇਸ ਦੌਰਾਨ ਡਾ ਰਾਣਾ ਨੇ ਮੁਲਾਜਮਾਂ ਦੀਆਂ ਮੁਸ਼ਕਿਲਾਂ ਸੰਬੰਧੀ ਮੰਗ ਪੱਤਰ ਦਿੰਦੇ ਹੋਏ ਉਹਨਾਂ ਤੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦੀ ਮੰਗ ਕੀਤੀ| ਜਿਸ ਤੇ ਕੈਪਟਨ ਸੰਧੂ ਨੇ 11 ਅਕਤੂਬਰ ਤੱਕ ਲੋਕ ਸਭਾ ਚੋਣਾਂ ਦੇ ਕਾਰਣ ਮੁੱਖ ਮੰਤਰੀ ਦੀ ਵਿਅਸਤਤਾ ਦੱਸਦੇ ਹੋਏ ਐਸੋਸੀਏਸ਼ਨ ਦੀ ਮੀਟਿੰਗ ਸਿਹਤ ਮੰਤਰੀ ਪੰਜਾਬ ਸ਼੍ਰੀ ਬ੍ਰਹਮ ਮੋਹਿੰਦਰਾ ਨਾਲ ਤੈਅ ਕਰ ਦਿੱਤੀ| ਇਸ ਤੋਂ ਬਾਅਦ ਐਸੋਸੀਏਸ਼ਨ ਦੇ ਨੁਮਾਇੰਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਉਮੀਦਵਾਰ ਸ਼੍ਰੀ ਸੁਨੀਲ ਜਾਖੜ ਨੂੰ ਮਿਲੇ ਅਤੇ ਉਹਨਾਂ ਨਾਲ ਮੁਲਾਜਮਾਂ ਦੀਆਂ ਮੰਗਾਂ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ| ਇਸ ਦੌਰਾਨ ਲਖਵਿੰਦਰ ਸਿੰਘ, ਸੁਖਬੀਰ ਸਿੰਘ, ਜਸਵਿੰਦਰ ਕੌਰ, ਸੁਨੀਲ ਡੋਗਰਾ, ਪਰਵੀਨ ਕੁਮਾਰ, ਵਿਕਰਮਜੀਤ ਰਾਣਾ, ਸੁਭਾਸ਼ ਚੰਦਰ, ਉਂਕਾਰ ਸਿੰਘ, ਅਸ਼ੌਕ ਮੰਦੀ ਆਦਿ ਹਾਜਰ ਸਨ|

Leave a Reply

Your email address will not be published. Required fields are marked *