ਸਿਹਤ ਮੰਤਰੀ ਨੇ ਪੰਜਾਬ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ 15 ਬੀਐਲਐਸ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ

ਸਿਹਤ ਮੰਤਰੀ ਨੇ ਪੰਜਾਬ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ 15 ਬੀਐਲਐਸ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ
77 ਨਵੀਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਕੀਤੀਆਂ ਜਾ ਰਹੀਆਂ ਹਨ ਕਾਰਜਸ਼ੀਲ : ਸਿੱਧੂ
ਐਸ ਏੇ ਐਸ ਨਗਰ, 14 ਅਗਸਤ (ਸ.ਬ.) ਪੰਜਾਬ ਸਰਬਕਾਰ ਵਲੋਂ ਕੋਵਿਡ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ 77 ਨਵੀਆਂ ਐਂਬੂਲੈਂਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਹਸਪਤਾਲਾਂ ਵਿਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ| ਇਹ ਗੱਲ ਸਿਹਤ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 15 ਬੇਸਿਕ ਲਾਈਫ ਸਪੋਰਟ (ਬੀਐਲਐਸ) ਐਂਬੂਲੈਂਸਾਂ ਨੂੰ ਹਰੀ ਝੰਡੀ ਦੇਣ ਮੌਕੇ ਗੱਲ ਕਰਦਿਆਂ ਆਖੀ| ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 77 ਐਂਬੂਲੈਂਸਾਂ ਦਾ ਆਰਡਰ ਦਿੱਤਾ ਗਿਆ ਹੈ, ਜਿਹਨਾਂ ਵਿੱਚੋਂ ਜ਼ਿਲ੍ਹਿਆਂ ਨੂੰ ਪਹਿਲਾਂ ਹੀ 17 ਐਡਵਾਂਸ ਲਾਈਫ ਸਪੋਰਟ (ਏ.ਐਲ.ਐਸ.) ਐਂਬੂਲੈਂਸਾਂ ਦਿੱਤੀਆਂ ਜਾ ਚੁੱਕੀਆਂ ਹਨ| ਉਹਨਾਂ ਕਿਹਾ ਕਿ  ਇਹ ਏਐਲਐਸ ਐਂਬੂਲੈਂਸਾਂ ਸੁਰੱਖਿਆ ਉਪਕਰਣਾਂ ਜਿਵੇਂ              ਵੈਂਟੀਲੇਟਰਸ, ਡਿਫਾਈਬ੍ਰਿਲੇਟਰਸ, ਮਲਟੀ-ਪੈਰਾ ਪੇਸ਼ੈਂਟ ਮੋਨੀਟਰ, ਸੱਕਸ਼ਨ ਮਸ਼ੀਨ, ਨੇਬੁਲਾਈਜ਼ਰਜ਼ ਆਦਿ ਨਾਲ ਪੂਰੀ ਤਰ੍ਹਾਂ ਲੈਸ ਹਨ| 
ਉਹਨਾਂ ਦੱਸਿਆ ਕਿ  ਅੱਜ ਤੋਂ 60 ਬੀਐਲਐਸ ਐਂਬੂਲੈਂਸਾਂ ਦੀ ਡਿਲੀਵਰੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਜਿਹਨਾਂ ਵਿੱਚੋਂ ਪਹਿਲੀਆਂ 15 ਐਂਬੂਲੈਂਸਾਂ ਕਾਰਜ ਵਿਚ ਲਗਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਅਗਸਤ 2020 ਦੇ ਅੰਤ ਤਕ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ| ਉਹਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਇਹ ਐਂਬੂਲੈਂਸਾਂ ਕਾਫੀ ਮਹੱਤਵਪੂਰਨ ਸਾਬਿਤ ਹੋ ਰਹੀਆਂ ਹਨ ਕਿਉਂਜੋ ਇਹਨਾਂ ਜ਼ਰੀਏ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸੰਸਥਾਵਾਂ ਵਿਚ ਪਹੁੰਚਾਇਆ ਜਾ ਰਿਹਾ ਹੈ|  ਐਮਰਜੈਂਸੀ ਐਂਬੂਲੈਂਸਾਂ ਸ਼ਹਿਰੀ ਖੇਤਰਾਂ ਵਿੱਚ 20 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 30 ਮਿੰਟਾਂ ਦੇ ਅੰਦਰ ਅੰਦਰ ਮਿਥੇ ਸਥਾਨ ਤੇ ਪਹੁੰਚ ਜਾਂਦੀਆਂ ਹਨ|
ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਜਦੋਂ ਪੰਜਾਬ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ| ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ ਡੀ ਤਨੂੰ ਕਸ਼ਯਪ, ਡਾਇਰੈਕਟਰ ਡਾ. ਬਲਵੰਤ ਸਿੰਘ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹੋਰ ਅਧਿਕਾਰੀ ਹਾਜ਼ਰ ਸਨ|

Leave a Reply

Your email address will not be published. Required fields are marked *