ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਸਿਹਤਯਾਬੀ ਲਈ ਅਰਦਾਸ ਕੀਤੀ


ਐਸ ਏ ਐਸ ਨਗਰ, 12 ਅਕਤੂਬਰ (ਸ.ਬ.) ਸੀਨੀਅਰ ਕਾਂਗਰਸੀ ਆਗੂ ਮਲਕੀਤ ਸਿੰਘ ਮੁਹਾਲੀ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵਲੋਂ ਗੁਰਦੁਆਰਾ ਸਿੰਘ ਸਭਾ ਫੇਜ਼ 1 ਮੁਹਾਲੀ ਵਿਖੇ ਪੰਜਾਬ ਦੇ ਸਿਹਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ|
ਇਸ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਲਕੀਤ ਸਿੰਘ ਮੁਹਾਲੀ ਨੇ  ਕਿਹਾ ਕਿ ਸਿਹਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਲੋਕਾਂ ਦੀ          ਸੇਵਾ ਕਰਦਿਆਂ ਖੁਦ ਬਿਮਾਰ ਹੋ ਗਏ ਹਨ, ਇਸ ਲਈ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ ਹੈ| ਉਹਨਾਂ ਕਿਹਾ ਕਿ ਸ੍ਰ. ਸਿਧੂ  ਨੇ ਹਰ ਵਰਗ ਦੀ ਭਲਾਈ ਲਈ ਉਪਰਾਲੇ ਕੀਤੇ ਹਨ ਅਤੇ ਹਰ ਵਰਗ ਦੀ ਸਹਾਇਤਾ ਕੀਤੀ ਹੈ| 
ਇਸ ਮੌਕੇ ਕਾਂਗਰਸੀ ਆਗੂ ਸ੍ਰ. ਨਰਿੰਦਰ ਸਿੰਘ ਲਾਂਬਾ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਸਿੰਘ, ਜਤਿੰਦਰ ਸਿੰਘ ਪੰਮਾ, ਸੁਖਵਿੰਦਰ ਸਿੰਘ, ਬਿੰਦੀ ਸਿੰਘ, ਸੋਨੂੰ, ਮੋਨੂੰ ਸੈਹਬੀ, ਮਨਮੋਹਨਜੀਤ ਸਿੰਘ, ਤੇਜਿੰਦਰ ਸਿੰਘ ਉਬਰਾਏ, ਜਨਕ ਸਿੰਘ ਅਤੇ ਹੋਰ ਹਾਜਰ ਸਨ|

Leave a Reply

Your email address will not be published. Required fields are marked *