ਸਿਹਤ ਮੰਤਰੀ ਵਲੋਂ 30 ਸਤੰਬਰ ਤੱਕ ਬਦਲੀਆਂ ਅਤੇ ਛੁੱਟੀ ਤੇ ਪਾਬੰਦੀ

ਚੰਡੀਗੜ੍ਹ, 12 ਅਗਸਤ (ਸ.ਬ.) ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵਲੋਂ ਵਿਭਾਗੀ ਬਦਲੀਆਂ ਅਤੇ ਛੁੱਟੀ ਤੇ 30 ਸਤੰਬਰ 2020 ਤੱਕ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ|
ਇਸ ਸੰਬਧੀ ਜਾਣਕਾਰੀ ਦਿੰਦਿਆਂ ਸ੍ਰ. ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਕੋਵਿਡ-19 ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆ ਲਿਆ ਗਿਆ ਹੈ| ਉਨ੍ਹਾਂ ਕਿਹਾ ਕਿ ਇਹ          ਦੇਖਿਆ ਗਿਆ ਹੈ ਕਿ ਕੋਰੋਨਾ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਚੰਗੇ ਢੰਗ ਨਾਲ ਨਜਿੱਠਣ ਲਈ ਸਾਰੇ ਅਧਿਕਾਰੀਆਂ/ਮੈਡੀਕਲ ਸਟਾਫ/ਪੈਰਾ ਮੈਡੀਕਲ ਸਟਾਫ ਦਾ ਆਪਣੇ ਸਟੇਸ਼ਨਾਂ ਤੇ ਤੈਨਾਤ ਰਹਿਣਾ ਜ਼ਰੂਰੀ ਹੋ ਗਿਆ ਹੈ| ਇਸ ਦੌਰਾਨ ਕਿਸੇ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਛੁੱਟੀ ਵੀ ਨਹੀਂ ਦਿੱਤੀ ਜਾਵੇਗੀ| ਸਿਰਫ ਮੈਟਰਨਟੀ ਲੀਵ ਅਤੇ ਅਤੀ ਜਰੂਰੀ ਕਾਰਣ ਕਰਕੇ ਚਾਈਲਡ ਕੇਅਰ ਲੀਵ ਕੇਸਾਂ ਵਿੱਚ ਹੀ ਛੁੱਟੀ ਸਬੰਧੀ ਛੋਟ ਹੋਵੇਗੀ|
ਸ੍ਰ. ਸਿੱਧੂ ਨੇ ਦੱਸਿਆ ਕਿ ਇਹ ਹੁਕਮ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਰੈਗੂਲਰ ਅਫਸਰਾਂ/ਮੁਲਾਜ਼ਮਾਂ ਤੋਂ ਇਲਾਵਾ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿੱਚ ਠੇਕੇ/ਆਊਟਸੋਰਸਿੰਗ ਦੇ ਅਧਾਰ ਤੇ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਤੇ ਲਾਗੂ ਹੋਣਗੇ|

Leave a Reply

Your email address will not be published. Required fields are marked *