ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਨੇ ਦੁੱਧ ਅਤੇ ਦੁੱਧ ਉਤਪਾਦਾਂ ਦੇ ਸੈਂਪਲ ਭਰੇ

ਐਸ.ਏ.ਐਸ. ਨਗਰ, 20 ਅਗਸਤ (ਸ.ਬ.) ਡੇਅਰੀ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਲਖਨੌਰ ਅਤੇ ਖਰੜ ਦੀਆਂ ਦੁੱਧ ਦੀਆਂ ਡੇਅਰੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਦੁੱਧ ਅਤੇ ਦੁੱਧ ਦੇ ਪਦਾਰਥਾਂ ਦੇ ਸੈਂਪਲ ਲਏ ਅਤੇ ਜਾਂਚ ਲਈ ਲੈਬਾਰਟਰੀ ਭੇਜੇ ਗਏ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਅਤੇ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਵਸਤਾਂ ਮੁਹੱਈਆ ਕਰਵਾਈਆਂ ਜਾਣੀਆਂ ਯਕੀਨੀ ਬਣਾਉਣ ਲਈ ਇਹ ਕਾਰਵਾਈ ਕੀਤੀ ਗਈ, ਜੋ ਕਿ ਅੱਗੇ ਵੀ ਜਾਰੀ ਰਹੇਗੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਦੁੱਧ ਦਾ 1, ਪਨੀਰ ਦੇ 2 ਅਤੇ ਦੇਸੀ ਘਿਓ ਦਾ ਇੱਕ ਸੈਂਪਲ ਫੂਡ ਸੇਫਟੀ ਐਕਟ ਅਧੀਨ ਲਏ ਗਏ ਅਤੇ ਫੂਡ ਲੈਬਾਰਟਰੀ ਨੂੰ ਭੇਜ ਦਿੱਤੇ ਗਏ| ਇਸ ਦੌਰਾਨ ਸਬੰਧਤ ਡੇਅਰੀਆਂ ਕੋਲੋਂ ਦੁੱਧ ਅਤੇ ਹੋਰਨਾਂ ਦੁੱਧ ਉਤਪਾਦਾਂ ਵਿੱਚ ਮਿਲਾਵਟ ਕਰਨ ਲਈ ਵਰਤਿਆ ਜਾਂਦਾ ਕੋਈ ਵੀ ਪਦਾਰਥ ਨਹੀਂ ਮਿਲਿਆ| ਇਸ ਮੌਕੇ ਅਧਿਕਾਰੀਆਂ ਵੱਲੋਂ ਡੇਅਰੀਆਂ ਵਾਲਿਆਂ ਨੂੰ ਫੂਡ ਸੇਫਟੀ ਐਕਟ ਦੀ ਇਨ-ਬਿਨ ਪਾਲਣਾ ਕਰਦਿਆਂ ਲੋਕਾਂ ਨੂੰ ਸ਼ੁਧ ਪਦਾਰਥ ਮੁਹੱਈਆ ਕਰਵਾਉਣ ਦੀ ਹਦਾਇਤਾਂ ਦਿੱਤੀਆਂ ਗਈਆਂ|
ਇਸ ਮੌਕੇ ਫੂਡ ਸੇਫਟੀ ਅਫ਼ਸਰ ਅਨਿਲ ਕੁਮਾਰ, ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਦੀਪ ਸਿੰਘ ਅਤੇ ਡੇਅਰੀ ਇੰਸਪੈਕਟਰ ਸੇਵਾ ਸਿੰਘ ਹਾਜ਼ਰ ਸਨ|

Leave a Reply

Your email address will not be published. Required fields are marked *