ਸਿਹਤ ਵਿਭਾਗ ਦੀ ਟੀਮ ਨੇ 38 ਅਧਿਆਪਕਾਂ ਦੇ ਕੋਰੋਨਾ ਟੈਸਟ ਕੀਤੇ, ਇਕ ਅਧਿਆਪਕਾ ਦੀ ਰਿਪੋਰਟ ਆਈ ਪਾਜ਼ੇਟਿਵ


ਬੂਥਗੜ੍ਹ, 27 ਅਕਤੂਬਰ (ਸ.ਬ.) ਮੁੱਢਲਾ ਸਿਹਤ ਕੇਂਦਰ (ਪੀ.ਐਚ.ਸੀ.) ਬੂਥਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਿਲਬਾਗ਼ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਅਧਿਆਪਕਾਂ ਦੇ ‘ਕੋਰੋਨਾ ਵਾਇਰਸ’ ਟੈਸਟ ਕੀਤੇ ਜਿਨ੍ਹਾਂ ਵਿਚੋਂ ਇਕ ਅਧਿਆਪਕਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ|
ਡਾ. ਦਿਲਬਾਗ਼ ਸਿੰਘ ਨੇ ਦਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਤੀੜਾ ਦੇ 19, ਸਰਕਾਰੀ ਹਾਈ ਸਕੂਲ ਪਿੰਡ ਮੀਆਂਪੁਰ ਚੰਗਰ ਦੇ 3 ਅਤੇ ਸਰਕਾਰੀ ਹਾਈ ਸਕੂਲ ਪਿੰਡ ਮਾਣਕਪੁਰ ਸ਼ਰੀਫ਼ ਦੇ 16 ਅਧਿਆਪਕਾਂ ਦੇ ‘ਰੈਪਿਡ ਕਾਰਡ’ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿਚੋਂ ਮਾਣਕਪੁਰ ਸ਼ਰੀਫ਼ ਦੇ ਸਕੂਲ ਦੀ ਅਧਿਆਪਕਾ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ ਬਾਕੀ ਸਾਰੀਆਂ ਰਿਪੋਰਟਾਂ ਨੈਗੇਟਿਵ ਹਨ| 
ਉਨ੍ਹਾਂ ਦਸਿਆ ਕਿ ਅਧਿਆਪਕਾ ਚੰਡੀਗੜ੍ਹ ਦੀ ਰਹਿਣ ਵਾਲੀ ਹੈ ਤੇ ਉਸ ਨੂੰ ਸਾਰੀਆਂ ਜ਼ਰੂਰੀ ਹਦਾਇਤਾਂ ਦੇ ਦਿਤੀਆਂ ਗਈਆਂ ਹਨ| ਉਨ੍ਹਾਂ ਦਸਿਆ ਕਿ ਸਬੰਧਿਤ ਸਕੂਲ ਦੇ ਪ੍ਰਿੰਸੀਪਲ ਨੂੰ ਵੀ ਇਸ ਬਿਮਾਰੀ ਤੋਂ ਬਚਾਅ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ| ਉਨ੍ਹਾਂ ਕਿਹਾ ਕਿ ਸਕੂਲ ਆਉਣ ਵਾਲੇ ਬੱਚਿਆਂ ਦਾ ਬਚਾਅ ਬਹੁਤ ਜ਼ਰੂਰੀ ਹੈ| ਉਹਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਬੀਮਾਰੀ ਦੀ ਲਾਗ ਦਾ ਪਤਾ ਲੱਗ ਸਕੇ|
ਇਸ ਮੌਕੇ ਡਾ. ਵਿਕਾਸ, ਡਾ. ਸੁਬਿਨ, ਬਲਾਕ ਐਕਸਟੈਂਸ਼ਨ              ਐਜੂਕੇਟਰ (ਬੀ.ਈ.ਈ) ਬਲਜਿੰਦਰ ਸੈਣੀ, ਹੈਲਥ ਇੰਸਪੈਕਟਰ (ਐਚ.ਆਈ.) ਗੁਰਤੇਜ ਸਿੰਘ, ਸੀ.ਐਚ.ਓ ਪੂਨਮਜੀਤ ਕੌਰ ਆਦਿ ਮੌਜੂਦ ਸਨ|

Leave a Reply

Your email address will not be published. Required fields are marked *