ਸਿਹਤ ਵਿਭਾਗ ਦੀ ਟੀਮ ਵਲੋਂ ਕੀਤੇ ਗਏ 35 ਅਧਿਆਪਕਾਂ ਦੇ ਕੋਰੋਨਾ ਟੈਸਟ, ਸਾਰੇ ਨੈਗੇਟਿਵ


ਬੂਥਗੜ੍ਹ, 12 ਨਵੰਬਰ (ਸ.ਬ.) ਮੁਢਲਾ ਸਿਹਤ ਕੇਂਦਰ (ਪੀ.ਐਚ.ਸੀ.) ਬੂਥਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਿਲਬਾਗ਼ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਅਧਿਆਪਕਾਂ ਦੀ ‘ਕੋਰੋਨਾ ਵਾਇਰਸ’ ਦੀ ਜਾਂਚ ਲਈ ਟੈਸਟ ਕੀਤੇ ਅਤੇ ਸਾਰੇ ਟੈਸਟਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ| 
ਡਾ. ਦਿਲਬਾਗ਼ ਸਿੰਘ ਨੇ ਦਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਿਆਲਬਾ ਦੇ 30 ਅਧਿਆਪਕਾਂ ਜਦਕਿ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਤੀੜਾ ਦੇ 5 ਅਧਿਆਪਕਾਂ ਦੇ ‘ਰੈਪਿਡ ਕਾਰਡ’ ਟੈਸਟ ਕੀਤੇ ਗਏ| ਮੌਕੇ ਤੇ ਹੀ ਸਾਰੇ ਟੈਸਟਾਂ ਦੀਆਂ ਰੀਪੋਰਟਾਂ ਦਿੱਤੀਆਂ ਗਈਆਂ| ਉਨਾਂ ਦਸਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਅਧਿਆਪਕਾਂ ਦੇ ਟੈਸਟ ਕਰਨ ਦਾ ਕੰਮ ਲਗਾਤਾਰ ਜਾਰੀ ਹੈ| 
ਉਹਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਬੀਮਾਰੀ ਦੀ ਲਾਗ ਦਾ ਪਤਾ ਲੱਗ  ਸਕੇ| ਉਨਾਂ ਕਿਹਾ ਕਿ ਅਕਸਰ ਲੋਕ ਹਾਲਤ ਖ਼ਰਾਬ ਹੋਣ ਤੇ ਹੀ ਸਿਹਤ ਸੰਸਥਾ ਵਿੱਚ ਆਉਂਦੇ ਹਨ ਜਿਸ ਕਾਰਨ ਮਰੀਜ਼ ਨੂੰ ਸੰਭਾਲਣਾ ਮੁਸ਼ਕਿਲ ਹੋ ਜਾਂਦਾ ਹੈ| ਇਸ ਲਈ ਇਸ ਬੀਮਾਰੀ ਦਾ ਕੋਈ ਵੀ ਲੱਛਣ ਦਿਸਣ ਤੇ ਤੁਰੰਤ ਟੈਸਟ ਕਰਵਾਇਆ ਜਾਵੇ ਤਾਂਕਿ         ਸਮੇਂ ਸਿਰ ਇਸ ਬੀਮਾਰੀ ਤੋਂ ਬਚਿਆ ਜਾ ਸਕੇ| 
ਇਸ ਮੌਕੇ ਡਾ. ਵਿਕਾਸ, ਡਾ. ਸੁਬਿਨ, ਬਲਾਕ ਐਕਸਟੈਂਸ਼ਨ           ਐਜੂਕੇਟਰ (ਬੀ.ਈ.ਈ) ਬਲਜਿੰਦਰ ਸੈਣੀ, ਹੈਲਥ ਇੰਸਪੈਕਟਰ (ਐਚ.ਆਈ.) ਗੁਰਤੇਜ ਸਿੰਘ, ਸੀ.ਐਚ.ਓ ਪੂਨਮਜੀਤ ਕੌਰ ਆਦਿ ਮੌਜੂਦ ਸਨ|

Leave a Reply

Your email address will not be published. Required fields are marked *