ਸਿੰਘੂ ਅਤੇ ਟਿਕਰੀ ਬਾਰਡਰ ਤੇ ਅੰਦੋਲਨਕਾਰੀ ਕਿਸਾਨਾਂ ਨਾਲ ਮੋਰਚੇ ਵਿੱਚ ਸ਼ਾਮਿਲ ਹਨ ਆਪ ਆਗੂ ਤੇ ਵਿਧਾਇਕ


ਚੰਡੀਗੜ੍ਹ, 8 ਦਸੰਬਰ (ਸ.ਬ.) ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਟਾਕਰਾ ਕਰਦੇ ਹੋਏ ਦਿੱਲੀ-ਹਰਿਆਣਾ ਦੀ ਸੀਮਾ ਉੱਤੇ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਵੀ ਡਟੇ ਹੋਏ ਹਨ| ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਕਿਸਾਨਾਂ ਨਾਲ ਹੀ ਟਰਾਲੀਆਂ ਵਿਚ ਰਾਤਾਂ ਕੱਟ ਰਹੇ ਹਨ| 
ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਇਕੱਲੇ ਨਹੀਂ ਦਿੱਲੀ ਸਮੇਤ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਹੋਰ ਰਾਜਾਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਲੰਟੀਅਰ ਵੱਡੀ ਗਿਣਤੀ ਵਿਚ ਸਿੰਘੂ, ਟਿਕਰੀ, ਗਾਜ਼ੀਆਬਾਦ ਅਤੇ ਦੂਜੇ ਬਾਰਡਰਾਂ ਉੱਤੇ ਚੱਲ ਰਹੇ ਅੰਦੋਲਨ ਵਿਚ ਹਿੱਸਾ ਲੈ ਰਹੇ ਹਨ| ਉਨ੍ਹਾਂ ਕਿਹਾ ਕਿ ਧਰਨਾ ਸਥਾਨ ਉੱਤੇ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਆਮ ਆਦਮੀ ਪਾਰਟੀਆਂ ਵੱਲੋਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਦਿੱਲੀ ਦੀ ਕੇਜਰੀਵਾਲ ਸਰਕਾਰ ਨਾਲ ਰਾਬਤਾ ਬਣਾ ਕੇ ਇੱਕ ਪੁੱਲ ਦਾ ਕੰਮ ਕਰ ਰਹੀਆਂ ਹਨ|
ਜਰਨੈਲ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ, ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਸਹਿ ਪ੍ਰਧਾਨ ਅਨਮੋਲ ਗਗਨ ਮਾਨ, ਵਿਧਾਇਕਾ ਰੁਪਿੰਦਰ ਕੌਰ ਰੂਬੀ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਮਾਸਟਰ ਬਲਦੇਵ ਸਿੰਘ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਜੈ ਸਿੰਘ ਰੌੜੀ ਅਤੇ ਹੋਰ ਆਗੂ ਤੇ ਵਿਧਾਇਕ ਵੀ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹਨ| ਜਰਨੈਲ ਸਿੰਘ ਨੇ ਕਿਹਾ ਕਿ ਇਹ ਸਮਾਂ ਕਿਸੇ ਤਰਾਂ ਦੀ ਰਾਜਨੀਤੀ ਕਰਨ ਦਾ ਨਹੀਂ ਹੈ ਬਲਕਿ ਅੰਨਦਾਤਾ ਉੱਤੇ               ਕੇਂਦਰ ਸਰਕਾਰ ਵੱਲੋਂ ਖੋਟੀ ਨੀਅਤ ਨਾਲ ਪਾਈ ਮੁਸੀਬਤ ਸਮੇਂ ਨਾਲ ਖੜਨ ਦਾ ਹੈ| ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ| 

Leave a Reply

Your email address will not be published. Required fields are marked *