ਸਿੰਘੂ ਬਾਰਡਰ ਤੇ ਗੁਰਬਾਣੀ ਕੀਰਤਨ ਦੌਰਾਨ ਹੋਈ ਨਵੇਂ ਸਾਲ ਦੀ ਸ਼ੁਰੂਆਤ
ਨਵੀਂ ਦਿੱਲੀ, 1 ਜਨਵਰੀ (ਸ.ਬ.) ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 37ਵਾਂ ਦਿਨ ਹੈ। ਇਸ ਦੌਰਾਨ ਸਿੰਘੂ ਬਾਰਡਰ ਤੇ ਗੁਰਬਾਣੀ ਕੀਰਤਨ ਕਰਦਿਆਂ ਨਵਾਂ ਸਾਲ ਚੜਿ੍ਹਆ। ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਨਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਪਾਲਕੀ ਸਾਹਿਬ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇੱਥੇ ਗਤਕੇ ਦੇ ਜੌਹਰ ਵੀ ਦਿਖਾਏ ਗਏ। ਇਹ ਨਗਰ ਕੀਰਤਨ ਸਿੰਘੂ ਬਾਰਡਰ ਤੋਂ ਹਰਿਆਣਾ ਦੀ ਕੁੰਡਲੀ ਸਰਹੱਦ ਤੱਕ ਗਿਆ।