ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ

ਐਸ ਏ ਐਸ ਨਗਰ, 14 ਜੁਲਾਈ (ਸ.ਬ.) ਸਥਾਨਕ ਸ਼ਿਵਾਲਿਕ ਸਕੂਲ  ਫੇਜ਼-6 ਵਿੱਚ ਹੋਏ ਇੱਕ ਸਮਾਗਮ ਦੌਰਾਨ ਰਾਣਾ ਗੁਰਜੀਤ ਸਿੰਘ ਸਿੰਚਾਈ ਮੰਤਰੀ ਪੰਜਾਬ ਨੇ ਨਵ ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ| ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਮਾਗਮ ਵਿੱਚ ਹਿੱਸਾ ਲੈਣਾ ਸੀ, ਪਰ ਕਿਸੇ ਕਾਰਨ ਉਹਨਾਂ ਦਾ ਆਉਣਾ ਕੈਂਸਲ ਹੋ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪਾਣੀ ਇੱਕ ਅਨਮੋਲ ਚੀਜ ਹੈ, ਜਿਸ ਦੀ ਸੰਭਾਲ ਕਰਨੀ ਬਹੁਤ ਜਰੂਰੀ ਹੈ| ਉਹਨਾਂ ਕਿਹਾ ਕਿ ਅੱਜ ਅਸੀਂ ਜੋ ਪਾਣੀ ਦੀ ਸੰਭਾਲ ਕਰਾਂਗੇ ਤਾਂ ਹੀ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਬਚਾਅ ਸਕਾਂਗੇ| ਉਹਨਾਂ ਆਮ ਲੋਕਾਂ ਨੂੰ ਪਾਣੀ ਦੀ ਦੁਰਵਰਤੋਂ ਰੋਕਣ ਦੀ ਵੀ ਅਪੀਲ ਕੀਤੀ|

Leave a Reply

Your email address will not be published. Required fields are marked *