ਸਿੱਖਾਂ ਅੰਦਰ ਖਾਨਾਜੰਗੀ ਕਰਵਾਉਣਾ ਚਾਹੁੰਦੀ ਹੈ ਕਾਂਗਰਸ : ਪ੍ਰੋ ਚੰਦੂਮਾਜਰਾ

ਸਿੱਖਾਂ ਅੰਦਰ ਖਾਨਾਜੰਗੀ ਕਰਵਾਉਣਾ ਚਾਹੁੰਦੀ ਹੈ ਕਾਂਗਰਸ : ਪ੍ਰੋ ਚੰਦੂਮਾਜਰਾ

ਫੇਜ਼ 7 ਦੇ ਲਾਈਟ ਚੌਂਕ ਵਿੱਚ ਅਕਾਲੀ ਆਗੂਆਂ ਨੇ ਰਾਹੁਲ, ਕੈਪਟਨ, ਦਾਦੂਵਾਲ ਤੇ ਜਸਟਿਸ ਰਣਜੀਤ ਸਿੰਘ ਦਾ ਪੁਤਲਾ ਫੂਕਿਆ
ਐਸ ਏ ਐਸ ਨਗਰ, 1 ਸਤੰਬਰ (ਸ.ਬ.) ਕਾਂਗਰਸ ਸਰਕਾਰ ਆਪਣੀਆਂ ਖਾਮੀਆਂ ਨੂੰ ਛੁਪਾਉਣ ਲਈ ਸਿੱਖ ਪੰਥ ਨਾਲ ਬਹੁਤ ਹੀ ਗੰਭੀਰ ਖੇਡ ਖੇਡ ਰਹੀ ਹੈ| ਕਾਂਗਰਸ ਦਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੁਆਰਾ ਰਿਪੋਰਟ ਤਿਆਰ ਕਰਨ ਦਾ ਮਨਸੂਬਾ ਸਿਰਫ ਸਿੱਖਾਂ ਅੰਦਰ ਖਾਨਾਜੰਗੀ ਕਰਵਾਉਣਾ ਹੈ| ਪੰਜਾਬ ਦੀ ਕਾਂਗਰਸ ਸਰਕਾਰ ਸਿੱਖ ਸੰਸਥਾਵਾਂ ਨੂੰ ਖੋਰਾ ਲਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨ ੂੰ ਖਤਮ ਕਰਨ ਲਈ ਆਪਣੀਆਂ ਪੁਰਾਣੀਆਂ ਆਦਤਾਂ ਉਪਰ ਉਤਰ ਆਈ ਹੈ| ਇਹ ਗੱਲ ਲੋਕ ਸਭਾ ਮਂੈਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਅਕਾਲੀ ਦਲ ਵਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਬਾਬਾ ਬਲਜੀਤ ਸਿੰਘ ਦਾਦੂਵਾਲ, ਜਸਟਿਸ ਰਣਜੀਤ ਸਿੰਘ ਦਾ ਪੁਤਲਾ ਫੂਕਣ ਉਪਰੰਤ ਸਥਾਨਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖੀ| ਉਹਨਾਂ ਕਿਹਾ ਕਿ ਇਹ ਕਾਂਗਰਸ ਦੀ ਪੁਰਾਣੀ ਖੇਡ ਹੈ ਪਰੰਤੂ ਕਾਂਗਰਸ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇੰਦਰਾ ਗਾਂਧੀ 1984 ਵਿੱਚ ਫੌਜ ਦੁਆਰਾ ਟੈਂਕਾਂ, ਤੋਪਾਂ ਚੜਾ ਕੇ ਖਾਲਸਾ ਪੰਥ ਦੇ ਹਿਰਦੇ ਵਿਚੋਂ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਨ ਸਨਮਾਣ ਨਹੀਂ ਮਿਟਾ ਸਕੀ| ਉਹਨਾਂ ਕਿਹਾ ਕਿ ਅੱਜ ਕਾਂਗਰਸ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਮੋਹਰਾ ਬਣਾ ਕੇ ਆਪਣੀਆਂ ਰਾਜਸੀ ਰੋਟੀਆਂ ਛੇਕਣ ਲਈ ਖੇਡ ਖੇਡ ਰਹੀ ਹੈ ਉਹਨਾਂ ਕਿਹਾ ਕਿ ਕਾਂਗਰਸ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕੇਗੀ|
ਅਕਾਲੀ ਦਲ ਵਲੋਂ ਅੱਜ ਮੈਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਮੁਹਾਲੀ ਸ਼ਹਿਰੀ ਇਕਾਈ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਬਾਬਾ ਬਲਜੀਤ ਸਿੰਘ ਦਾਦੂਵਾਲ, ਜਸਟਿਸ ਰਣਜੀਤ ਸਿੰਘ ਦਾ ਪੁਤਲਾ ਫੂਕਿਆ ਗਿਆ| ਇਸ ਮੌਕੇ ਅਕਾਲੀ ਆਗੂਆਂ ਵਲੋਂ ਰਾਹੁਲ, ਕੈਪਟਨ, ਜਾਖੜ ਅਤੇ ਬਾਬਾ ਬਲਜੀਤ ਸਿੰਘ ਦਾਦੂਵਾਲ ਵਿਰੁੱਧ ਜੋਰਦਾਰ ਨਾਰ੍ਹੇਬਾਜੀ ਕੀਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਆਪਣੇ ਪੁਰਾਣੇ ਹੱਥਕੰਡਿਆਂ ਉਪਰ ਉਤਰ ਆਈ ਹੈ ਅਤੇ ਅਕਾਲੀ ਦਲ ਕਾਂਗਰਸ ਪਾਰਟੀ ਦੀਆਂ ਕੋਝੀਆਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ| ਉਹਨਾਂ ਕਿਹਾ ਕਿ ਕਾਂਗਰਸ ਦੀਆਂ ਇਸ ਪੰਥ ਵਿਰੋਧੀ ਕਾਰਵਾਈਆਂ ਨੇ ਸਿੱਖਾਂ ਵਿੱਚ ਗੁਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ|
ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਯੂਥ ਵਿੰਗ ਦੇ ਜਿਲ੍ਹਾ ਸ਼ਹਿਰੀ ਦੇ ਪ੍ਰਧਾਨ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਇਸ ਮੌਕੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦੇ ਬਹਾਨੇ ਕਾਂਗਰਸ ਵਲੋਂ ਸਿੱਖ ਆਗੂਆਂ ਅਤੇ ਸਿੱਖ ਸੰਸਥਾਵਾਂ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਕਾਂਗਰਸ ਦਾ ਪੁਰਾਣਾ ਇਤਿਹਾਸ ਹੀ ਹਮੇਸ਼ਾ ਸਿੱਖ ਵਿਰੋਧੀ ਰਿਹਾ ਹੈ ਅਤੇ ਕਾਂਗਰਸ ਪਾਰਟੀ ਹੁਣ ਵੀ ਆਪਣੀਆਂ ਪੁਰਾਣੀਆਂ ਗੱਲਾਂ ਦੁਹਰਾਉਣ ਲੱਗ ਪਈ ਹੈ| ਉਹਨਾਂ ਕਿਹਾ ਕਿ ਆਮ ਸਿੱਖਾਂ ਨੂੰ ਕਾਂਗਰਸ ਦੀਆਂ ਕੋਝੀਆ ਚਾਲਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਕਾਂਗਰਸ ਸਿੱਖਾਂ ਵਿੱਚ ਭਰਾ ਮਾਰੂ ਜੰਗ ਕਰਵਾਉਣਾ ਚਾਹੁੰਦੀ ਹੈ|
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਪੰਜਾਬ ਬੀਬੀ ਕਸ਼ਮੀਰ ਕੌਰ, ਇਸਤਰੀ ਅਕਾਲੀ ਦਲ ਦੀ ਜਿਲਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਜਿਲਾ ਇਸਤਰੀ ਪ੍ਰਧਾਨ ਦੇਹਾਤੀ ਬੀਬੀ ਬਲਜਿੰਦਰ ਕੌਰ ਸੈਦਪੁਰ, ਕਂੌਸਲਰ ਅਤੇ ਬੀ ਸੀ ਸੈਲ ਦੇ ਜਿਲ੍ਹਾ ਪ੍ਰਧਾਨ ਸ੍ਰ. ਗੁਰਮੁੱਖ ਸਿੰਘ ਸੋਹਲ, ਯੂਥ ਅਕਾਲੀ ਦਲ ਜਿਲ੍ਹਾ ਮੁਹਾਲੀ ਦੇਹਾਤੀ ਦੇ ਪ੍ਰਧਾਨ ਸ੍ਰ. ਸਤਿੰਦਰ ਸਿੰਘ ਗਿੱਲ, ਅਕਾਲੀ ਦਲ ਸ਼ਹਿਰੀ ਦੇ ਸਾਬਕਾ ਪ੍ਰਧਾਨ ਸ੍ਰ. ਪਰਮਜੀਤ ਸਿੰਘ ਕਾਹਲੋਂ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਕਲੇਰ, ਸੀਨੀਅਰ ਆਗੂ ਪ੍ਰਦੀਪ ਸਿੰਘ ਭਾਰਜ, ਕਂੌਸਲਰ ਕੰਵਲਜੀਤ ਸਿੰਘ ਰੂਬੀ, ਕਂੌਸਲਰ ਪਰਵਿੰਦਰ ਸਿੰਘ ਸੋਹਾਣਾ, ਕਂੌਸਲਰ ਹਰਪਾਲ ਸਿੰਘ ਚੰਨਾ, ਕੌਂਸਲਰ ਆਰ ਪੀ ਸ਼ਰਮਾ, ਕਂੌਸਲਰ ਬੀਬੀ ਕੰਵਲਜੀਤ ਕੌਰ, ਕਂੌਸਲਰ ਰਜਿੰਦਰ ਕੌਰ, ਕਂੌਸਲਰ ਪਰਵਿੰਦਰ ਸਿੰਘ ਤਸਿੰਬਲੀ, ਕੌਂਸਲਰ ਜਸਬੀਰ ਕੌਰ ਅਤਲੀ, ਕਂੌਸਲਰ ਰਜਨੀ ਗੋਇਲ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਰੋਡਾ, ਸੁਖਦੇਵ ਸਿੰਘ, ਸਰਕਲ ਪ੍ਰਧਾਨ ਹਰਪਾਲ ਸਿੰਘ ਬਰਾੜ, ਸਰਕਲ ਪ੍ਰਧਾਨ ਡਾ. ਮੇਜਰ ਸਿੰਘ, ਸਰਕਲ ਪ੍ਰਧਾਨ ਬਲਜੀਤ ਸਿੰਘ ਜਗਤਪੁਰ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਉਂ, ਗੁਰਜੀਤ ਸਿੰਘ ਥਾਂਦੀ, ਗੁਰਚਰਨ ਸਿੰਘ ਚੇਚੀ, ਗੁਰਮੇਲ ਸਿੰਘ ਮੋਜੋਵਾਲ, ਹਰਮੇਸ਼ ਕੁੰਭੜਾ, ਹਾਕਮ ਸਿੰਘ, ਹਰਸੰਗਤ ਸਿੰਘ ਸੋਹਾਣਾ, ਬੀਬੀ ਅਮਨ ਲੂਥਰਾ, ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ ਵਾਲੀਆ, ਜਗਦੀਸ ਸਿੰਘ, ਕਰਤਾਰ ਸਿੰਘ ਤਸਿੰਬਲੀ, ਜਸਵੀਰ ਸਿੰਘ, ਪ੍ਰੇਮ ਸਿੰਘ ਝਿਉਰਹੇੜੀ, ਹਰਪਾਲ ਸਿੰਘ ਬਰਾੜ, ਬਲਜਿੰਦਰ ਸਿੰਘ ਬੇਦੀ, ਸਤਨਾਮ ਸਿੰਘ ਮਲਹੋਤਰਾ, ਬਲਵਿੰਦਰ ਸਿੰਘ ਮੁਲਤਾਨੀ, ਹਰਪ੍ਰੀਤ ਸਿੰਘ ਲਾਲੀ, ਭੁਪਿੰਦਰ ਸਿੰਘ ਕਾਕਾ, ਇੰਦਰਪ੍ਰੀਤ ਸਿੰਘ, ਸਰਬਜੋਤ ਸਿੰਘ, ਪਰਮਿੰਦਰ ਸਿੰਘ ਬੰਟੀ, ਮਹਿੰਦਰ ਸਿੰਘ ਕਾਨਪੁਰੀ, ਸੁਰਿੰਦਰ ਸਿੰਘ ਸੋਨੀ, ਚਰਨਜੀਤ ਸਿੰਘ ਸਰਕਲ ਪ੍ਰਧਾਨ ਬੀ ਸੀ ਵਿੰਗ, ਅਮਰੀਕ ਸਿੰਘ, ਜੱਸੀ ਕੁਰੜਾ, ਸੋਨੀ ਬੜੀ, ਕੰਮਾ ਅਤੇ ਵੱਡੀ ਗਿਣਤੀ ਪਿੰਡਾਂ ਦੇ ਬਲਾਕ ਸੰਮਤੀ ਮੈਂਬਰ, ਜਿਲਾ ਪ੍ਰੀਸ਼ਦ ਮੈਂਬਰ, ਸ਼ਹਿਰ ਮੁਹਾਲੀ ਦੀ ਸਮੁੱਚੀ ਲੀਡਰਸ਼ਿਪ ਅਤੇ ਪਿੰਡਾਂ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਅਕਾਲੀ ਵਰਕਰ ਵੀ ਮੌਜੂਦ ਸਨ|
ਅਕਾਲੀ ਦਲ ਵਲੋਂ ਅੱਜ ਕੀਤੇ ਗਏ ਪੁਤਲਾ ਫੂਕਣ ਦੇ ਪ੍ਰੋਗਰਾਮ ਦੌਰਾਨ ਪਾਰਟੀ ਵਰਕਰਾਂ ਦੀ ਘਾਟ ਰੜਕਦੀ ਦਿਖੀ| ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਦੀ ਅਗਵਾਈ ਵਿੱਚ ਹੋਏ ਇਸ ਪ੍ਰੋਗਰਾਮ ਵਿੱਚ ਭਾਵੇਂ ਪਾਰਟੀ ਦੇ ਜਿਆਦਾਤਰ ਅਹੁਦੇਦਾਰ ਅਤੇ ਕੌਂਸਲਰ ਹਾਜਿਰ ਸਨ ਪਰੰਤੂ ਵਰਕਰਾਂ ਦੀ ਹਾਜਰੀ ਉਮੀਦ ਨਾਲੋਂ ਕਿਤੇ ਘੱਟ ਸੀ|

Leave a Reply

Your email address will not be published. Required fields are marked *