ਸਿੱਖਾਂ ਤੇ ਹੋ ਰਹੇ ਹਮਲਿਆਂ ਦੀ ਨਿਖੇਧੀ ਕੀਤੀ

ਐਸ. ਏ. ਐਸ. ਨਗਰ, 18 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਸ੍ਰ. ਪਰਮਜੀਤ ਸਿੰਘ ਕਾਹਲੋਂ ਨੇ ਦੇਸ਼ ਅੰਦਰ ਵੱਖ – ਵੱਖ ਸੂਬਿਆਂ ਵਿੱਚ ਸਿੱਖਾਂ ਤੇ ਹੋ ਰਹੇ ਹਮਲਿਆਂ ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਉਨ੍ਹਾਂ ਇਸ ਦੀ ਪੂਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ|
ਉਹਨਾਂ ਕਿਹਾ ਕਿ ਬੀਤੇ ਦਿਨੀਂ ਹਰਿਆਣਾ ਅੰਦਰ ਹਿਸਾਰ ਸ਼ਹਿਰ ਅੰਦਰ ਕੁਝ ਨੌਜਵਾਨਾਂ ਵਲੋਂ ਸਿੱਖ ਪਰਿਵਾਰ ਦੀ ਕੁੱਟਮਾਰ ਕੀਤੀ| ਹੱਦ ਪਾਰ ਕਰਦਿਆਂ ਉਹਨਾਂ ਨੇ ਗਰਭਵਤੀ ਸਿੱਖ ਬੀਬੀ ਦੀ ਵੀ ਕੁੱਟਮਾਰ ਕੀਤੀ ਅਤੇ ਕੇਸ ਦਾੜ੍ਹੀ ਪੁੱਟ ਕੇ ਬੇਅਦਬੀ ਕੀਤੀ| ਉਨ੍ਹਾਂ ਨੇ ਪੁਲੀਸ ਪ੍ਰਸ਼ਾਸ਼ਨ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ| ਜਿਨ੍ਹਾਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਥਾਂ ਪੀੜਤ ਪਰਿਵਾਰ ਖਿਲਾਫ ਪਰਚਾ ਦਰਜ ਕਰ ਦਿੱਤਾ| ਇਸ ਤੋਂ ਇਲਾਵਾ ਰਾਜਸਥਾਨ ਵਿੱਚ ਵੀ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਗਈ| ਇਹਨਾਂ ਘਟਨਾਵਾਂ ਨੂੰ ਸਖਤੀ ਨਾਲ ਨੱਥ ਪਾਉਣ ਦੀ ਲੋੜ ਹੈ| ਉਨ੍ਹਾਂ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਬੇਨਤੀ ਕੀਤੀ ਕਿ ਇਹਨਾਂ ਘਟਨਾਵਾਂ ਤੇ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਸਿੱਖਾਂ ਅੰਦਰ ਬੇਗਾਨਗੀ ਦੀ ਭਾਵਨਾ ਨਾ ਪੈਦਾ ਹੋਵੇ| ਉਹਨਾਂ ਕਿਹਾ ਕਿ ਜੇਕਰ ਆਪਣੇ ਦੇਸ਼ ਅੰਦਰ ਸਿੱਖਾਂ ਵਿਰੁੱਧ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹੀਆਂ ਤਾਂ ਵਿਦੇਸ਼ਾਂ ਅੰਦਰ ਸਿੱਖਾਂ ਦੀ ਰੱਖਿਆ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ| ਇਸ ਮੌਕੇ ਉਹਨਾਂ ਦੇ ਨਾਲ ਅਕਾਲੀ ਦਲ ਸ਼ਹਿਰੀ ਦੇ ਸੀਨੀ ਮੀਤ ਪ੍ਰਧਾਨ ਕਰਮ ਸਿੰਘ ਬੱਬਰਾ ਅਤੇ ਅਕਾਲੀ ਆਗੂ ਪੰਜਾਬ ਸਿੰਘ ਕੰਗ ਵੀ ਹਾਜਿਰ ਸਨ|

Leave a Reply

Your email address will not be published. Required fields are marked *