ਸਿੱਖਾਂ ਨਾਲ ਵਿਤਕਰੇ ਦੀਆਂ ਘਟਨਾਂਵਾਂ ਵਿੱਚ ਹੋਇਆ ਵਾਧਾ ਚਿੰਤਾਜਨਕ : ਜੇ ਪੀ ਸਿੰਘ

ਐਸ ਏ ਐਸ ਨਗਰ, 23 ਜੂਨ (ਸ.ਬ.) ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਸ੍ਰ. ਜਤਿੰਦਰ ਪਾਲ ਸਿੰਘ ਜੇ ਪੀ ਨੇ ਕਿਹਾ ਹੈ ਕਿ ਸਿੱਖਾਂ ਨਾਲ ਭਾਰਤ ਵਿੱਚ ਵਿਤਕਰੇ ਦੀਆਂ ਘਟਨਾਵਾਂ ਵਿੱਚ ਬਹੁਤ ਤੇਜੀ ਆ ਗਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ|
ਇੱਥੇ ਜਾਰੀ ਬਿਆਨ ਵਿੱਚ ਸ੍ਰ. ਜੇ. ਪੀ ਸਿੰਘ ਨੇ ਕਿਹਾ ਕਿ ਜਿਹੜੇ ਸਿੱਖ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾ ਰਹੇ ਹਨ ਉਹਨਾਂ ਦੇ ਵਾਹਨਾਂ ਉਪਰੋਂ ਉਥੋਂ ਦੀ ਪੁਲੀਸ ਵਲੋਂ ਧੱਕੇ ਨਾਲ ਹੀ ਨਿਸ਼ਾਨ ਸਾਹਿਬ ਅਤੇ ਝੰਡੇ ਉਤਾਰੇ ਜਾ ਰਹੇ ਹਨ| ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਨੌਜਵਾਨਾਂ ਵਿਰੁਧ ਉਥੋਂ ਦੇ ਵਸਨੀਕਾਂ ਦੇ ਕਹਿਣ ਉਪਰ ਪਰਚੇ ਵੀ ਦਰਜ ਕੀਤੇ ਗਏ ਸਨ|
ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਸਿੱਖਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਹੋ ਰਹੀ ਹੈ| ਉਹਨਾਂ ਕਿਹਾ ਕਿ ਦੂਜੇ ਦੇਸ਼ਾਂ ਵਿੱਚ ਤਾਂ ਸਿੱਖਾਂ ਦੀ ਦਸਤਾਰ ਅਤੇ ਸਿੱਖ ਧਾਰਮਿਕ ਚਿੰਨਾਂ ਨੂੰ ਪੂਰੀ ਮਾਨਤਾ ਮਿਲੀ ਹੋਈ ਹੈ, ਪਰ ਭਾਰਤ ਵਿੱਚ ਹੀ ਸਿੱਖਾਂ ਨਾਲ ਦੂਜੇ ਦਰਜੇ ਦੇ ਵਸਨੀਕਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ| ਉਹਨਾਂ ਮੰਗ ਕੀਤੀ ਕਿ ਸਿੱਖਾਂ ਨਾਲ ਵਿਤਕਰੇ ਭਰੀਆਂ ਕਾਰਵਾਈਆਂ ਬੰਦ ਕੀਤੀਆਂ ਜਾਣ|

Leave a Reply

Your email address will not be published. Required fields are marked *