ਸਿੱਖਿਆ ਬਚਾਓ ਮੰਚ ਵਲੋਂ ਅਰਥੀ ਫੂਕ ਮੁਜਾਹਰਾ 21 ਮਾਰਚ ਨੂੰ

ਐਸ ਏ ਐਸ ਨਗਰ, 19 ਮਾਰਚ (ਸ.ਬ.) ਸਿੱਖਿਆ ਬਚਾਓ ਮੰਚ ਮੁਹਾਲੀ ਦੀ ਇਕ ਮੀਟਿੰਗ ਸ੍ਰ. ਹਰਕ੍ਰਿਸਨ ਸਿੰਘ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਅਧਿਆਪਕਾਂ ਨੂੰ ਪੇਸ਼ ਸੱਮਸਿਆਵਾਂ ਉੱਪਰ ਵਿਚਾਰ ਚਰਚਾ ਕਰਦਿਆਂ 21 ਮਾਰਚ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕਣ ਦਾ ਫੈਸਲਾ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਅਧਿਆਪਕ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ| ਹੁਣ ਸਰਕਾਰ ਦੀ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਨਵੀਂ ਨੀਤੀ ਕਾਰਨ ਅਧਿਆਪਕਾਂ ਵਿੱਚ ਰੋਸ ਪੈਦਾ ਹੋ ਗਿਆ ਹੈ| ਉਹਨਾਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਬਣਾਈ ਨਵੀਂ ਨੀਤੀ ਵਿੱਚ ਸੋਧ ਕੀਤੀ ਜਾਵੇ|
ਇਸ ਮੌਕੇ ਮੰਚ ਦੇ ਆਗੂ ਸ਼ਿਵ ਕੁਮਾਰ ਰਾਣਾ, ਤਜਿੰਦਰ ਸਿੰਘ, ਮਨਜੀਤ ਸਿੰਘ, ਮਨਜੋਤ ਸਿੰਘ, ਹਰਪ੍ਰੀਤ ਸਿੰਘ, ਰਾਜਪ੍ਰੀਤ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਵਰਿੰਦਰ ਸਿੰਘ, ਜਾਗਰ ਅਲੀ, ਦਰਸ਼ਨ ਸਿੰਘ, ਜਗਵਿੰਦਰ ਸਿੰਘ, ਸੁਰਿੰਦਰ ਮੋਹਨ, ਗੁਰਸੇਵਕ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *