ਸਿੱਖਿਆ ਮੰਤਰੀ ਵੱਲੋਂ ਪੰਜਾਬੀ ਭਾਸ਼ਾ ਦੀ ਆਨ ਲਾਈਨ ਸਿਖਲਾਈ ਲਈ ਵੈਬਸਾਈਟ ਲਾਂਚ

ਐਸ.ਏ.ਐਸ.ਨਗਰ , 26 ਦਸੰਬਰ (ਸ.ਬ.) ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬੀ ਭਾਸ਼ਾ ਦੀ ਆਨ ਲਾਈਨ ਸਿਖਲਾਈ ਲਈ ਵੈਬਸਾਈਟ ਲਾਂਚ ਕੀਤੀ| ਇਹ ਵੈਬਸਾਈਟ (ਮਮਮ|ਕ;ਕ.ਗਅਬਚਅਹ.ਲਜ|ਫਰਠ ਜਾਂ ਮਮਮ|ਕ;ਕ.ਗਅਬਚਅਹ.ਲਜ|ਜਅ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਬਣਾਈ ਗਈ ਹੈ|
ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਡਾ.ਚੀਮਾ ਨੇ ਕਿਹਾ ਕਿ ਇਹ ਵੈਬਸਾਈਟ ਪੰਜਾਬ ਤੋਂ ਬਾਹਰ ਦੇਸ਼ਾਂ ਤੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਘਰ ਬੈਠਿਆਂ ਪੰਜਾਬੀ ਸਿਖਾਉਣ ਵਿੱਚ ਅਹਿਮ ਰੋਲ ਨਿਭਾਏਗੀ| ਉਨ੍ਹਾਂ ਕਿਹਾ ਕਿ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਮੌਕੇ ਸਮਾਗਮਾਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਇਸ ਵੈਬਸਾਈਟ ਨੂੰ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਜੋ ਅੱਜ ਬੋਰਡ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਬਣਾਉਣ ਤੋਂ ਬਾਅਦ ਲਾਂਚ ਹੋ ਗਈ ਹੈ| ਉਨ੍ਹਾਂ ਕਿਹਾ ਕਿ ਇਹ ਵੈਬਸਾਈਟ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਨੂੰ ਸਮਰਪਿਤ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਰੋਜ਼ਗਾਰ ਲਈ ਲਾਜ਼ਮੀ ਬਣਾਉਣ ਕਾਰਨ ਇਹ ਵੈਬਸਾਈਟ ਪੰਜਾਬ ਤੋਂ ਬਾਹਰਲੇ ਵਸਨੀਕਾਂ ਲਈ ਵੀ ਬਹੁਤ ਸਹਾਈ ਹੋਵੇਗੀ ਜੋ ਪੰਜਾਬ ਸੂਬੇ ਵਿੱਚ ਨੌਕਰੀ ਦੇ ਚਾਹਵਾਨ ਹੋਣ| ਉਨ੍ਹਾਂ ਕਿਹਾ ਕਿ ਅੱਜ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਹੈ ਅਤੇ ਅਜਿਹੇ ਇਤਿਹਾਸਕ ਮੌਕੇ ਪੰਜਾਬੀ ਭਾਸ਼ਾ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਸਿਖਾਉਣ ਲਈ ਅਹਿਮ ਇਹ ਵੈਬਸਾਈਟ ਜਾਰੀ ਕੀਤੀ ਜਾ ਰਹੀ ਹੈ|
ਇਸ ਮੌਕੇ ਬੋਲਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ.ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ 10 ਵਿਭਾਗ ਕੰਮ ਕਰ ਰਹੇ ਹਨ|
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ. ਬਲਬੀਰ ਸਿੰਘ ਢੋਲ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਆਨ ਲਾਈਨ ਪ੍ਰੀਖਿਆ ਦੇ ਦਿੱਤੇ ਸੁਝਾਅ ਨੂੰ ਅਮਲ ਵਿੱਚ ਲਿਆਉਣ ਲਈ ਬੋਰਡ ਕੰਮ ਕਰੇਗਾ|
ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪਰਦੀਪ ਅੱਗਰਵਾਲ, ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਸੁਰੇਸ਼ ਕੁਮਾਰ ਟੰਡਨ, ਸਕੱਤਰ ਸ੍ਰੀ ਜਨਰ ਰਾਜ ਮਹਿਰੋਕ, ਡਾਇਰੈਕਟਰ (ਅਕਾਦਮਿਕ) ਸ੍ਰੀਮਤੀ ਮਨਜੀਤ ਕੌਰ, ਡਾਇਰੈਕਟਰ (ਕੰਪਿਊਟਰ) ਸ੍ਰੀਮਤੀ ਨਵਨੀਤ ਕੌਰ ਗਿੱਲ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ.ਜੋਗਿੰਦਰ ਸਿੰਘ ਤੇ ਡਾ.ਗੁਰਮੀਤ ਸਿੰਘ ਮਾਨ ਵੀ ਹਾਜਿਰ ਸਨ|

Leave a Reply

Your email address will not be published. Required fields are marked *