ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੈਸਟ ਵਿੱਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਹਿਦਾਇਤਾਂ ਜਾਰੀ


ਚੰਡੀਗੜ੍ਹ, 17 ਨਵੰਬਰ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਹੋ ਰਹੀ ਆਨ ਲਾਈਨ ਸਾਇੰਸ ਫੈਸਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਵਾਸਤੇ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਹਨ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ  ਨੂੰ ਇੱਕ ਆਨ ਲਾਈਨ ਸਾਇੰਸ ਫੈਸਟ ਆਯੋਜਿਤ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵਿਦਿਆਰਥੀ ਆਪਣੇ ਨਿਵੇਕਲੇ ਵਿਚਾਰਾਂ ਨੂੰ ਮਾਡਲਾਂ ਦੇ ਰਾਹੀਂ ਪ੍ਰਦਰਸ਼ਿਤ ਕਰ ਸਕਦੇ ਹਨ| 
ਬੁਲਾਰੇ  ਅਨੁਸਾਰ ਇਹ ਕੋਰਸ ਵਿਦਿਆਰਥੀਆਂ ਲਈ ਲਾਜ਼ਮੀ ਨਹੀਂ ਹੈ ਪਰ ਇਹ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਗਿਆਨ ਦੇ ਵਾਧੇ ਲਈ ਸਹਾਈ ਹੋ ਸਕਦਾ ਹੈ| ਜੇਤੂ ਵਿਦਿਆਰਥੀਆਂ ਨੂੰ 500 ਰੁਪਏ ਤੋਂ 5000 ਰੁਪਏ ਤੱਕ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ|

Leave a Reply

Your email address will not be published. Required fields are marked *