ਸਿੱਖਿਆ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦਾ ਛੇਵਾਂ ਗੇੜ ਮੁਕੰਮਲ


ਚੰਡੀਗੜ੍ਹ,14 ਅਕਤੂਬਰ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਮਹਾਮਾਰੀ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦਾ ਅੱਜ ਛੇਵਾਂ ਗੇੜ ਮੁਕੰਮਲ ਕਰ ਲਿਆ ਹੈ|
ਇਸ ਸਬੰਧੀ  ਜਾਣਕਾਰੀ ਦਿੰਦਿਆਂ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ  ਕੋਰੋਨਾ ਤੋਂ ਬਚਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ                      ਗਿਆ| 
ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੇ ਮਿਸ਼ਨ ਫਤਹਿ ਤਹਿਤ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਮਰੀਜ਼ ਨਾਲ ਚੌਕਸੀ ਵਰਤਦਿਆਂ ਸਨੇਹ ਭਰਪੂਰ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ| ਆਮ ਲੋਕਾਂ ਨੂੰ ਘਰਾਂ ਤੋਂ ਜਰੂਰਤ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ|

Leave a Reply

Your email address will not be published. Required fields are marked *