ਸਿੱਖਿਆ ਵਿਭਾਗ ਵੱਲੋਂ 310 ਲੈਕਚਰਾਰਾਂ ਨੂੰ ਪ੍ਰਿੰਸੀਪਲ ਵਜੋਂ ਪਦਉਨਤੀ, ਤਾਇਨਾਤੀ ਸਬੰਧੀ ਕਾਊਂਸਲਿੰਗ 1 ਤੇ 2 ਦਸੰਬਰ ਨੂੰ

ਚੰਡੀਗੜ੍ਹ, 30 ਨਵੰਬਰ (ਸ.ਬ.) ਸਿੱਖਿਆ ਵਿਭਾਗ ਵੱਲੋਂ ਮਿਆਰੀ ਸਿੱਖਿਆ ਦੇ ਟੀਚਿਆਂ ਦੀ ਪ੍ਰਾਪਤੀ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਤਰੱਕੀਆਂ ਵਿੱਚ ਆਈ ਖੜੋਤ ਨੂੰ ਖਤਮ ਕਰਨ ਲਈ ਇਕ ਸਾਲ ਵਿੱਚ ਚਾਰ ਵਾਰ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ| ਇਹ ਗੱਲ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ|
ਸਿੱਖਿਆ ਮੰਤਰੀ ਨੇ ਦੱਸਿਆ ਕਿ ਤਰੱਕੀਆਂ ਦੇ ਰੁਕੇ ਹੋਏ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ| ਇਸੇ ਤਹਿਤ ਵਿਭਾਗ ਵੱਲੋਂ 310 ਲੈਕਚਰਾਰਾਂ ਨੂੰ ਪ੍ਰਿੰਸੀਪਲ ਵਜੋਂ ਪਦਉਨਤ ਕੀਤਾ ਗਿਆ ਹੈ| ਵਿਭਾਗ ਵੱਲੋਂ ਪੀ.ਏ.ਐਸ. ਕਾਡਰ (ਸਕੂਲ ਤੇ ਇੰਸਪੈਕਸ਼ਨ) ਗਰੁੱਪ ਏ ਕਾਡਰ ਵਿੱਚ ਪਦਉਨਤ ਹੋਏ ਨਵੇਂ ਅਧਿਕਾਰੀਆਂ ਨੂੰ ਤਾਇਨਾਤੀ ਸਬੰਧੀ ਕਾਊਂਸਲਿੰਗ ਲਈ 1 ਤੇ 2 ਦਸੰਬਰ ਨੂੰ ਮੁਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਬੁਲਾਇਆ ਗਿਆ ਹੈ| ਲੈਕਚਰਾਰਾਂ ਦੀ ਸੀਨੀਅਰਤਾ ਨੰਬਰ 2010 ਤੋਂ 2252 ਤੱਕ ਵਾਲੇ ਪਦਉਨਤ ਹੋਏ ਨਵੇਂ ਅਧਿਕਾਰੀਆਂ ਨੂੰ 1 ਦਸੰਬਰ ਨੂੰ ਸਵੇਰੇ 9 ਵਜੇ ਅਤੇ ਸੀਨੀਅਰਤਾ ਨੰਬਰ 2254 ਤੋਂ 2568 ਤੱਕ ਵਾਲਿਆਂ ਨੂੰ 2 ਦਸੰਬਰ ਨੂੰ ਸਵੇਰੇ 9 ਵਜੇ ਬੁਲਾਇਆ ਗਿਆ ਹੈ|

Leave a Reply

Your email address will not be published. Required fields are marked *