ਸਿੱਖ ਅਜਾਇਬ ਘਰ ਦੇ ਵਫਦ ਵਲੋਂ ਕੈਬਿਨਟ ਮੰਤਰੀ ਸਿੱਧੂ ਨਾਲ ਮੁਲਾਕਾਤ

ਸਿੱਖ ਅਜਾਇਬ ਘਰ ਵਾਸਤੇ ਗੁਰਦੁਆਰਾ ਅੰਬ ਸਾਹਿਬ ਨੇੜੇ ਪੱਕੀ ਥਾਂ ਅਲਾਟ ਕਰਨ ਦੀ ਮੰਗ
ਐਸ ਏ ਐਸ ਨਗਰ, 23 ਜਨਵਰੀ (ਸ.ਬ.) ਸਿੱਖ ਅਜਾਇਬ ਘਰ ਪਿੰਡ ਬਲੌਂਗੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਆਰਟਿਸਟ ਨੇ ਆਪਣੇ ਸਾਥੀਆਂ ਸਮੇਤ ਕੈਬਿਨਟ ਮੰਤਰੀ ਸ੍ਰ. ਬਲਵੀਰ ਸਿੰਘ ਸਿੱਧੂ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਸਿੱਖ ਅਜਾਇਬ ਘਰ ਨੂੰ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਤੇੜੇ ਪੱਕੇ ਤੌਰ ਤੇ ਜ਼ਮੀਨ ਅਲਾਟ ਕੀਤੀ ਜਾਵੇ|
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਪਰਵਿੰਦਰ ਸਿੰਘ ਆਰਟਿਸਟ ਨੇ ਕਿਹਾ ਕਿ ਜੇ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਸਿੱਖ ਅਜਾਇਬ ਘਰ ਲਈ ਜਮੀਨ ਦਿੱਤੀ ਜਾਂਦੀ ਹੈ ਤਾਂ ਉਥੇ ਇੱਕ ਖੁਬਸੂਰਤ ਸਿੱਖ ਅਜਾਇਬ ਘਰ ਬਣਾਇਆ ਜਾਵੇਗਾ ਅਤੇ ਉਸ ਸਿੱਖ ਅਜਾਇਬ ਘਰ ਵਿੱਚ ਸਿੰਘ ਸ਼ਹੀਦਾਂ ਦੇ ਮਾਡਲ ਬਣਾ ਕੇ ਰੱਖੇ ਜਾਣਗੇ | ਉਹਨਾਂ ਕਿਹਾ ਕਿ ਹੁਣ ਨੌਜਵਾਨ ਪੀੜ੍ਹੇ ਸਿੱਖ ਇਤਿਹਾਸ ਨੂੰ ਭੁੱਲ ਦੀ ਜਾ ਰਹੀ ਹੈ ਉਨ੍ਹਾਂ ਨੂੰ ਮਾਡਲਾਂ ਰਾਹੀਂ ਸਿੱਖਾਂ ਦੇ ਗੌਰਵਮਈ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ| ਇਸ ਮੌਕੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਸ੍ਰ. ਦਰਸ਼ਨ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *