ਸਿੱਖ ਫੈਡਰੇਸ਼ਨ ਵੱਲੋਂ ਸ਼ੁਰੂ ਕੀਤੀ ਦਸਤਖਤੀ ਮੁਹਿੰਮ ਨੂੰ ਪੰਜਾਬ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ: ਪੀਰ ਮੁਹੰਮਦ

ਫਤਹਿਗੜ੍ਹ ਸਾਹਿਬ, 29 ਦਸੰਬਰ (ਸ.ਬ) ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਸਿੱਖਸ ਫਾਰ ਜਸਟਿਸ (ਮਨੁਖੀ ਅਧਿਕਾਰ ਸੰਸਥਾ) ਵੱਲੋਂ ਹੇਗ ਨੀਦਰਲੈਂਡ ਵਿੱਚ ਪਾਏ ਜਾਣ ਵਾਲੇ ਕੇਸ ਦੀ ਹਮਾਇਤ ਵਿੱਚ ਸ਼ੁਰੂ ਕੀਤੀ ਦਸਤਖਤੀ ਮੁਹਿੰਮ ਨੂੰ ਪੰਜਾਬ ਅੰਦਰ ਭਰਵਾਂ ਹੂੰਗਾਰਾ ਮਿਲ ਰਿਹਾ ਹੈ| ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ੍ਰ.  ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਵਿੱਚ ਫਤਿਹਗੜ੍ਹ ਸਾਹਿਬ ਵਿੱਚ ਲਗਾਏ ਗਏ ਦੋ ਰੋਜਾ ਕੈਂਪ ਦੌਰਾਨ 77,000  ਤੋਂ ਵੱਧ ਲੋਕਾਂ ਨੇ ਦਸਤਖਤ ਕੀਤੇ ਜਿਸ ਵਿੱਚ ਜ਼ਿਆਦਾਤਰ ਨੌਜਵਾਨ ਲੜਕੇ, ਲੜਕੀਆਂ ਸ਼ਾਮਿਲ ਸਨ| ਫੈਡਰੇਸ਼ਨ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੈਡਰੇਸ਼ਨ ਪੰਜਾਬ ਦੇ ਪਾਣੀਆਂ ਉੱਪਰ ਜ਼ੋਰਦਾਰ ਸੰਘਰਸ਼ ਕਰਨ ਜਾ ਰਹੀ ਹੈ ਅਤੇ ਪੂਰੇ ਪੰਜਾਬ ਵਿੱਚੋਂ ਲੱਖਾਂ ਲੋਕਾਂ ਦੇ ਦਸਤਖਤ ਕਰਾ ਕੇ ਵੋਟਿੰਗ ਕਰਵਾਈ ਜਾ ਰਹੀ ਹੈ| ਪੰਜਾਬ ਵਾਟਰ ਰਿਫਰੈਡਮ 2017 ਪੰਜਾਬ ਦਾ ਪਾਣੀ ਪੰਜਾਬ ਦਾ ਹੱਕ ਮੁਹਿੰਮ ਨੂੰ ਬਹੁਤ ਹੀ ਭਰਵਾਂ ਹੂੰਗਾਰਾ ਮਿਲ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਸਾਧਨਾਂ ਦੇ ਮੁਕੰਮਲ ਅਧਿਕਾਰ ਪੰਜਾਬ ਦਾ ਜਿਵੇਂ ਯਮਨਾ ਉੱਪਰ ਹਰਿਆਣੇ ਦਾ ਹੈ| ਕਵੇਰੀ ਜਲ ਵਿਵਾਦ ਵਿੱਚ ਵੀ ਕਰਨਾਟਕਾ ਅਤੇ ਤਾਮਿਲਨਾਡੂ ਦਾ ਹੈ| ਉਹਨਾਂ ਕਿਹਾ ਕਿ 5 ਜਨਵਰੀ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋ ਕੇ ਪਟਨਾ ਸਾਹਿਬ ਅਤੇ ਚੰਡੀਗੜ੍ਹ ਵਿਖੇ ਵੀ ਕੈਂਪ ਲਗਾਏ ਜਾਣਗੇ ਅਤੇ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਲਗਾਏ ਜਾਣਗੇ| ਇਸ ਮੌਕੇ ਫੈਡਰੇਸ਼ਨ ਆਗੂ ਪ੍ਰਭਜੋਤ ਸਿੰਘ (ਫਰੀਦਕੋਟ) ਹਰਦਿੱਤ ਸਿੰਘ, ਜਗਰੂਪ ਸਿੰਘ ਚੀਮਾ, ਜੈਮੱਲ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਖੁਸ਼ਵਿੰਦਰ ਸਿੰਘ, ਅਰਸ਼ਦੀਪ ਸਿੰਘ, ਭੁਪਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰਪ੍ਰੀਤ ਸਿੰਘ ਗਿੱਲ, ਇੰਦਰਜੀਤ ਸਿੰਘ ਰੀਠਖੇੜੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ|

Leave a Reply

Your email address will not be published. Required fields are marked *