ਸਿੱਖ ਬੀਬੀਆਂ ਲਈ ਹੈਲਮਟ ਲਾਜਮੀ ਕਰਨ ਦਾ ਫੈਸਲਾ ਮੰਦਭਾਗਾ : ਆਬਿਆਨਾ

ਐਸ ਏ ਐਸ ਨਗਰ, 5 ਸਤੰਬਰ (ਸ.ਬ.) ਜਥੇਦਾਰ ਅਮਨਦੀਪ ਸਿੰਘ ਆਬਿਆਨਾ ਨੇ ਚੰਡੀਗੜ੍ਹ ਵਿੱਚ ਸਿੱਖ ਮਹਿਲਾ ਚਾਲਕਾਂ ਲਈ ਹੈਲਮਟ ਲਾਜਮੀ ਕਰਨ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਚੰਡੀਗੜ੍ਹ ਪ੍ਰਸਾਸਨ ਦਾ ਇਹ ਫੈਸਲਾ ਮੰਦਭਾਗਾ ਹੈ| ਉਹਨਾਂ ਕਿਹਾ ਕਿ ਸਿੱਖ ਮਰਦ ਅਤੇ ਮਹਿਲਾ ਨੂੰ ਸਿਰ ਉਪਰ ਲੋਹੇ ਦੀ ਟੋਪੀ ਪਾਉਣ ਦੀ ਮਨਾਹੀ ਹੈ, ਪਰ ਚੰਡੀਗੜ੍ਹ ਪ੍ਰਸਾਸਨ ਵਲੋਂ ਜਾਰੀ ਹੁਕਮਾਂ ਨਾਲ ਸਿੱਖਾਂ ਨਾਲ ਧੱਕੇਸਾਹੀ ਹੋ ਰਹੀ ਹੈ| ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਸਿੱਖ ਬੀਬੀਆਂ ਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਤੋਂ ਛੋਟ ਨਹੀਂ ਦਿਤੀ ਗਈ ਤਾਂ ਉਹਨਾਂ ਵਲੋਂ ਸੰਘਰਸ਼ ਕੀਤਾ ਜਾਵੇਗਾ| ਇਸ ਮੌਕੇ ਅਰਵਿੰਦਰ ਸਿੰਘ ਬਿੰਨੀ ਤੇ ਜਤਿੰਦਰ ਗਿਲ ਵੀ ਮੌਜੂਦ ਸਨ|

Leave a Reply

Your email address will not be published. Required fields are marked *